ਸਹੁਰਿਆਂ ਤੋਂ ਤੰਗ ਆ ਕੇ ਔਰਤ ਨਿਊ ਯਾਰਕ ’ਚ ਕੀਤੀ ਖ਼ੁਦਕੁਸ਼ੀ

ਨਿਊਯਾਰਕ ਸਿਟੀ, 7 ਅਗਸਤ

ਨਿਊਯਾਰਕ ਸਿਟੀ ਵਿੱਚ ਭਾਰਤੀ ਵਣਜ ਦੂਤਘਰ ਨੇ ਪਤੀ ਦੇ ਤਸ਼ੱਦਦ ਤੋਂ ਦੁਖੀ ਹੋ ਗੇ ਖ਼ੁਦਕੁਸ਼ੀ ਕਰਨ ਵਾਲੀ ਮਨਦੀਪ ਕੌਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਦੇਵੇਗਾ। ਮਨਦੀਪ ਨੇ ਖ਼ੁਦਕੁਸ਼ੀ ਕਾਰਨ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਆਪਣੇ ’ਤੇ ਹੁੰਦੇ ਜ਼ੁਲਮ ਦੀ ਵਿਥੀਆ ਸੁਣਾਈ ਤੇ ਦਿਖਾਈ ਸੀ। ਉਸ ਨੇ ਔਨਲਾਈਨ ਵੀਡੀਓ ਪੋਸਟ ਕੀਤੀ ਸੀ, ਜਿਸ ਵਿੱਚ ਉਸ ਨੇ ਆਪਣੇ ਪਤੀ ਰਣਜੋਤਵੀਰ ਸਿੰਘ ਸੰਧੂ ਵੱਲੋਂ ਸਾਲਾਂ ਤੋਂ ਕੀਤੀ ਜਾ ਰਹੀ ਕੁੱਟਮਾਰ ਦੀ ਪਰਦਾਫ਼ਾਸ਼ ਕੀਤਾ। ਟਵੀਟ ਵਿੱਚ ਵਣਜ ਦੂਤਘਰ ਨੇ ਲਿਖਿਆ, ‘ਅਸੀਂ ਨਿਊਯਾਰਕ ਵਿੱਚ ਮਨਦੀਪ ਕੌਰ ਦੀ ਮੌਤ ਤੋਂ ਬਹੁਤ ਦੁਖੀ ਹਾਂ। ਅਸੀਂ ਸੰਘੀ ਅਤੇ ਸਥਾਨਕ ਪੱਧਰ ਦੇ ਨਾਲ-ਨਾਲ ਭਾਈਚਾਰੇ ਦੇ ਨਾਲ-ਨਾਲ ਅਮਰੀਕੀ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ। ਅਸੀਂ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹਾਂ।’ ਬਿਜਨੌਰ (ਉੱਤਰ ਪ੍ਰਦੇਸ਼) ਪੁਲੀਸ ਨੇ ਮਨਦੀਪ ਦੇ ਪਤੀ ਅਤੇ ਸੱਸ-ਸਹੁਰੇ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਅਤੇ ਘਰੇਲੂ ਹਿੰਸਾ ਦਾ ਮਾਮਲਾ ਦਰਜ ਕੀਤਾ ਹੈ। ਅਮਰੀਕੀ ਅਧਿਕਾਰੀਆਂ ਨੇ ਵੀ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।

Add a Comment

Your email address will not be published. Required fields are marked *