ਕੈਨੇਡਾ ‘ਚ ਸੰਗਰੂਰ ਦੇ ਨੌਜਵਾਨ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ

ਨਿਊਯਾਰਕ/ ਕੈਲਗਰੀ — ਇਸ ਸਾਲ ਕੈਨੇਡਾ ਦੀ ਧਰਤੀ ‘ਤੇ ਪਾਣੀ ‘ਚ ਡੁੱਬਣ ਕਾਰਨ ਕਾਫੀ ਭਾਰਤੀ ਮੂਲ ਦੇ ਨੌਜਵਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਇਸ ਤਰ੍ਹਾਂ ਦੀ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਬੀਤੇ ਦਿਨ ਕੈਨੇਡਾ ਦੇ ਸੂਬੇ ਅਲਬਰਟਾ ਦੇ ਸ਼ਹਿਰ ਕੈਲਗਰੀ ਨਾਲ ਸਬੰਧਤ ਇਕ 37 ਸਾਲਾ ਨੌਜਵਾਨ ਮਨਦੀਪ ਸਿੰਘ ਉੱਪਲ, ਉਰਫ (ਰਵੀ) ਦੀ ਡੂੰਘੇ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ।

ਇਹ ਨੌਜਵਾਨ ਆਪਣੇ ਸਾਥੀਆਂ ਦੇ ਨਾਲ Bow River ਵਿਖੇ ਘੁੰਮਣ ਗਿਆ ਸੀ, ਜਿਥੇ ਉਸ ਨਾਲ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਨੌਜਵਾਨ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਨਾਲ ਸੀ। ਇੱਥੇ ਇਹ ਜ਼ਿਕਰਯੋਗ ਹੈ ਕਿ ਪਾਣੀ ‘ਚ ਡੁੱਬਣ ਨਾਲ ਹੁੰਦੀਆਂ ਮੌਤਾਂ ਦਾ ਸਿਲਸਿਲਾ ਕੈਨੇਡਾ ਵਿਚ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਕਈ ਪੰਜਾਬੀ ਨੌਜਵਾਨ ਮੌਤ ਦੇ ਮੂੰਹ ਚਲੇ ਗਏ ਹਨ। ਭਾਵੇਂ ਇਸ ਬਾਬਤ ਲਗਾਤਾਰ ਜਨਤਾ ਦੇ ਬਚਾਉ ਲਈ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਹੁੰਦੀ ਰਹਿੰਦੀ ਹੈ ਪਰ ਜਨਤਾ ਅਮਲ ਨਹੀਂ ਕਰਦੀ।

Add a Comment

Your email address will not be published. Required fields are marked *