ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਲਈ ਸਿੱਖਿਆ ਮੰਤਰੀ ਬੈਂਸ ਨੇ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ : ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ। ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਗਈ ਅਤੇ ਇਹ ਪੂਰੇ ਅਪ੍ਰੈਲ ਮਹੀਨੇ ਦੌਰਾਨ ਜਾਰੀ ਰਹੇਗਾ। ਬੈਂਸ ਆਪਣੇ ਇਸ ਦੌਰੇ ਦੀ ਸ਼ੁਰੂਆਤ 4 ਅਪ੍ਰੈਲ 2023 ਨੂੰ ਫਾਜ਼ਿਲਕਾ ਤੋਂ ਕਰ ਰਹੇ ਹਨ ਅਤੇ 5 ਅਪ੍ਰੈਲ ਨੂੰ ਫਿਰੋਜ਼ਪੁਰ, 6 ਅਪ੍ਰੈਲ ਨੂੰ ਰੋਪੜ ਤੇ ਮੋਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮ੍ਰਿਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਨੂੰ ਜਲੰਧਰ, 18 ਅਪ੍ਰੈਲ ਨੂੰ ਫ਼ਤਿਹਗੜ੍ਹ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਾਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ, 24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ।

ਇਸ ਦੌਰੇ ਦੌਰਾਨ ਹਰਜੋਤ ਸਿੰਘ ਬੈਂਸ ਨਵੇਂ ਦਾਖ਼ਲੇ, ਕਿਤਾਬਾਂ, ਵਰਦੀਆਂ, ਸਕੂਲਾਂ ਦੇ ਮੁੱਢਲੇ ਢਾਂਚੇ ਬਾਰੇ ਜਾਣਕਾਰੀ ਹਾਸਿਲ ਕਰਨਗੇ। ਆਪਣੇ ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਨੀਤੀ ਨੂੰ ਹੋਰ ਵਧੀਆ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਸਮਝ ਕੇ ਬਣਾਇਆ ਜਾ ਸਕਦਾ ਹੈ, ਜਿਸ ਲਈ ਚੰਡੀਗੜ੍ਹ ਦੇ ਦਫ਼ਤਰਾਂ ’ਚ ਬੈਠਣ ਦੀ ਥਾਂ ਇਹ ਦੌਰਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ, ਜਿਸ ਦੀ ਪੂਰਤੀ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।

Add a Comment

Your email address will not be published. Required fields are marked *