ਸ਼ੁਰੂਆਤੀ ਕਾਰੋਬਾਰ ‘ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 24 ਪੈਸੇ ਚੜ੍ਹ ਕੇ 82.08 ‘ਤੇ ਪਹੁੰਚਿਆ

ਮੁੰਬਈ- ਵਿਦੇਸ਼ੀ ਪੂੰਜੀ ਦੀ ਆਵਕ ਅਤੇ ਅਮਰੀਕੀ ਡਾਲਰ ‘ਚ ਕਮਜ਼ੋਰੀ ਦੇ ਚੱਲਦੇ ਰੁਪਿਆ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ 24 ਪੈਸੇ ਚੜ੍ਹ ਕੇ 82.08 ਪ੍ਰਤੀ ਡਾਲਰ ‘ਤੇ ਪਹੁੰਚ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ ‘ਚ ਰੁਪਿਆ ਡਾਲਰ ਦੇ ਮੁਕਾਬਲੇ 82.08 ‘ਤੇ ਮਜ਼ਬੂਤ ਖੁੱਲ੍ਹਿਆ। ਸ਼ੁਰੂਆਤੀ ਸੌਦਿਆਂ ‘ਚ ਇਹ 82.04 ਤੋਂ 82.10 ਦੇ ਦਾਇਰੇ ‘ਚ ਕਾਰੋਬਾਰ ਕਰ ਰਿਹਾ ਸੀ। 

ਸੋਮਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਦੀ ਗਿਰਾਵਟ ਦੇ ਨਾਲ 82.32 ਪ੍ਰਤੀ ਡਾਲਰ ‘ਤੇ ਬੰਦ ਹੋਇਆ ਸੀ। ਮਹਾਵੀਰ ਜਯੰਤੀ ਦੇ ਮੌਕੇ ‘ਤੇ ਮੰਗਲਵਾਰ ਨੂੰ ਬਾਜ਼ਾਰ ਬੰਦ ਸਨ।  ਇਸ ਵਿਚਾਲੇ ਛੇ ਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਣ ਵਾਲਾ ਡਾਲਰ ਸੂਚਕਾਂਕ 0.03 ਫ਼ੀਸਦੀ ਦੀ ਗਿਰਾਵਟ ਦੇ ਨਾਲ 105.56 ‘ਤੇ ਆ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਸੋਮਵਾਰ ਨੂੰ ਵਿਦੇਸ਼ ਪੋਰਟਫੋਲੀਓ ਨਿਵੇਸ਼ਕਾਂ ਨੇ 321.93 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

Add a Comment

Your email address will not be published. Required fields are marked *