ਇਮਰਾਨ ਖਾਨ ਨੂੰ ਸਾਬਕਾ ਪ੍ਰਧਾਨ ਮੰਤਰੀ ਦੇ ਰੁਤਬੇ ਮੁਤਾਬਕ ਦਿੱਤੀ ਜਾਵੇ ਸੁਰੱਖਿਆ

ਇਸਲਾਮਾਬਾਦ – ਪਾਕਿਸਤਾਨ ਦੀ ਇਸਲਾਮਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਇਮਰਾਨ ਖਾਨ ਨੂੰ ਸਾਬਕਾ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੇ ਰੁਤਬੇ ਮੁਤਾਬਕ ਸੁਰੱਖਿਆ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਇਹ ਟਿੱਪਣੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਪਾਰਟੀ ਦੇ ਮੁਖੀ ਇਮਰਾਨ ਖਾਨ ਦੀ ਉਸ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤੀ, ਜਿਸ ‘ਚ ਉਨ੍ਹਾਂ ਨੂੰ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਵਲੋਂ ਕਥਿਤ ਤੌਰ ‘ਤੇ ਧਮਕੀ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਲਈ ਲੋੜੀਂਦੀ ਸੁਰੱਖਿਆ ਦੀ ਮੰਗ ਕੀਤੀ ਗਈ ਸੀ। 

ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਮੁਖੀ ਨਵਾਜ਼ ਸ਼ਰੀਫ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਸਨਾਉੱਲ੍ਹਾ ਨੇ ਮਾਰਚ ‘ਚ ਕਿਹਾ ਸੀ ਕਿ ਸੱਤਾਧਾਰੀ ਪਾਰਟੀ ਆਪਣੇ ਮੁੱਖ ਸਿਆਸੀ ਵਿਰੋਧੀ ਵਿਰੁੱਧ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ, ਜਦੋਂ ਉਸ ਨੂੰ ਲੱਗਦਾ ਹੈ ਕਿ ਉਸ ਦੀ ਹੋਂਦ ਖਤਰੇ ‘ਚ ਹੈ। ਰਾਣਾ ਸਨਾਉੱਲਾ ਨੇ ਅਸਿੱਧੇ ਤੌਰ ‘ਤੇ ਇਮਰਾਨ ਖਾਨ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ ਕਿ ”ਦੇਸ਼ ਦੀ ਰਾਜਨੀਤੀ ਨੂੰ ਅਜਿਹੇ ਪੱਧਰ ‘ਤੇ ਪਹੁੰਚਾਇਆ ਗਿਆ ਹੈ ਜਿੱਥੇ ਦੋ (ਪੀਟੀਆਈ ਅਤੇ ਪੀਐਮਐਲ-ਐਨ) ਵਿੱਚੋਂ ਸਿਰਫ਼ ਇੱਕ ਦੀ ਹੋਂਦ ਹੀ ਸੰਭਵ ਹੈ। ਰੋਜ਼ਾਨਾ ਅਖਬਾਰ ਦਿ ਐਕਸਪ੍ਰੈਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਵੀਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਮੌਜੂਦਾ ਸੁਰੱਖਿਆ ਨਿਯਮਾਂ ਬਾਰੇ ਪੁੱਛਿਆ ਅਤੇ ਇਮਰਾਨ ਖਾਨ (70) ਨੂੰ ਦਿੱਤੀ ਜਾ ਰਹੀ ਸੁਰੱਖਿਆ ਬਾਰੇ ਵੀ ਜਾਣਕਾਰੀ ਲਈ।

Add a Comment

Your email address will not be published. Required fields are marked *