ਮੂਸੇਵਾਲਾ ਦਾ ਗੀਤ ‘ਮੇਰਾ ਨਾਂ’ ਰਿਲੀਜ਼ ਹੋਣ ਤੋਂ ਬਾਅਦ ਬਰਨਾ ਬੁਆਏਜ਼ ਨੇ ਸਾਂਝੀ ਕੀਤੀ ਪੋਸਟ

ਚੰਡੀਗੜ੍ਹ- 7 ਅਪ੍ਰੈਲ ਨੂੰ ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਂ’ ਰਿਲੀਜ਼ ਹੋ ਗਿਆ ਹੈ। ਜਿਸ ਨੂੰ ਦਰਸ਼ਕਾਂ ਦਾ ਖ਼ੂਬ ਪਿਆਰ ਮਿਲਿਆ।

ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਸਾਥ ਦੇਣ ਵਾਲੇ ਬਰਨਾ ਬੁਆਏਜ਼ ਨੇ ਇੰਸਟਾਗ੍ਰਾਮ ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ‘ਚ ਉਨ੍ਹਾਂ ਨੇ ਲਿਖਿਆ ਹੈ ਕਿ ਮੈਂ ਬਹੁਤ ਸਨਮਾਨਿਤ ਅਤੇ ਧੰਨਵਾਦੀ ਮਹਿਸੂਸ ਕਰ ਰਿਹਾ ਹਾਂ ਕਿ ਸਾਨੂੰ ਇਹ ਕਰਨ ਲਈ ਮਿਲਿਆ। ਲੇਜੇਂਡ ਕਦੇ ਨਹੀਂ ਮਰਦੇ। ਸਿੱਧੂ ਮੂਸੇਵਾਲਾ, ‘ਮੇਰਾ ਨਾਂ’ ਆਊਟ ਨਾਓ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ’ਚ ਮਨਾਈ ਗਈ ਸੀ।

Add a Comment

Your email address will not be published. Required fields are marked *