ਪੰਜਾਬ ਪੁਲਸ ਵੱਲੋਂ ਲੁਟੇਰਿਆਂ ਦੇ ਗਿਰੋਹ ਦਾ ਪਰਦਾਫਾਸ਼, ਲੱਖਾਂ ਰੁਪਏ ਦੀ ਨਕਦੀ ਨਾਲ 2 ਮੁਲਜ਼ਮ ਗ੍ਰਿਫ਼ਤਾਰ

ਮੋਹਾਲੀ: ਪੰਜਾਬ ਪੁਲਸ ਵੱਲੋਂ ਅਪਰਾਧੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ। ਐੱਸ.ਏ.ਐੱਸ. ਨਗਰ ਪੁਲਸ ਵੱਲੋਂ ਇਕ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਗਿਰੋਹ ਦੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਲੱਖਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਪੁਲਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਲੁਟੇਰਿਆਂ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ‘ਚੋਂ ਇਕ ਮੁਲਜ਼ਮ ਨਾਬਾਲਗ ਹੈ। ਦੋਵਾਂ ਦੇ ਕਬਜ਼ੇ ‘ਚੋਂ 18 ਲੱਖ 63 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। 

Add a Comment

Your email address will not be published. Required fields are marked *