ਪੰਜਾਬ ਸੂਬੇ ਦੀਆਂ ਚੋਣਾਂ ਬਾਰੇ ਫ਼ੈਸਲਾ ਲੈਣ ਲਈ ਪਾਕਿ ਮੰਤਰੀ ਮੰਡਲ ਦੀ ਮੀਟਿੰਗ ਅੱਜ

ਇਸਲਾਮਾਬਾਦ – ਪਾਕਿਸਤਾਨ ਦੇ ਪੰਜਾਬ ਸੂਬੇ ਵਿਚ 14 ਮਈ ਨੂੰ ਚੋਣਾਂ ਕਰਵਾਉਣ ਲਈ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਨੂੰ ਫੰਡ ਜਾਰੀ ਕਰਨਾ ਹੈ ਜਾਂ ਇਸ ਸਬੰਧ ਵਿਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਖੁੱਲ੍ਹੇਆਮ ਉਲੰਘਣਾ ਕਰਨੀ ਹੈ ਇਸ ਮੁੱਦੇ ‘ਤੇ ਫ਼ੈਸਲਾ ਕਰਨ ਲਈ ਐਤਵਾਰ ਨੂੰ’ ਫੈਡਰਲ ਕੈਬਨਿਟ ਦੀ ਹੰਗਾਮੀ ਮੀਟਿੰਗ ਬੁਲਾਈ ਗਈ ਹੈ। ਇਹ ਜਾਣਕਾਰੀ ਸਥਾਨਕ ਮੀਡੀਆ ‘ਚ ਛਪੀਆਂ ਖ਼ਬਰਾਂ ਤੋਂ ਮਿਲੀ। 

ਡਾਨ ਅਖ਼ਬਾਰ ਦੀ ਖ਼ਬਰ ਮੁਤਾਬਕ ਪਾਕਿਸਤਾਨ ਦੀ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਪ੍ਰਧਾਨਗੀ ਹੇਠ ਫੈਡਰਲ ਕੈਬਨਿਟ ਦੀ ਮੀਟਿੰਗ ਲਾਹੌਰ ਵਿੱਚ ਹੋਵੇਗੀ। ਉਹਨਾਂ ਨੇ ਕਿਹਾ ਕਿ “ਇਹ ਮੌਜੂਦਾ ਮੁੱਦਿਆਂ ‘ਤੇ ਇੱਕ ਮਹੱਤਵਪੂਰਨ ਮੀਟਿੰਗ ਹੈ। ਹਾਲਾਂਕਿ ਇਸ ਦੇ ਏਜੰਡੇ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ। ਮੀਟਿੰਗ ਵਿੱਚ ਕੁਝ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। 

ਕੈਬਨਿਟ ਦੇ ਜ਼ਿਆਦਾਤਰ ਮੈਂਬਰ ਵੀਡੀਓ ਲਿੰਕ ਰਾਹੀਂ ਮੀਟਿੰਗ ਵਿੱਚ ਹਿੱਸਾ ਲੈਣਗੇ। ਹਾਲਾਂਕਿ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਨੇ ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਨੂੰ ਹਟਾਉਣ ਦੀ ਸ਼ਰੀਫ਼ ਦੀ ਮੰਗ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ। ਹਾਲਾਂਕਿ ਸੂਤਰਾਂ ਦੀ ਮੰਨੀਏ ਤਾਂ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਪੰਜਾਬ ‘ਚ ਚੋਣਾਂ ‘ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ‘ਚ ਸੀਨੀਅਰ ਗਠਜੋੜ ਭਾਈਵਾਲ (ਪੀ.ਪੀ.ਪੀ.) ਦਾ ਸਮਰਥਨ ਕਰਨ ਜਾਂ ਨਹੀਂ, ਇਸ ‘ਤੇ ਅੰਤਿਮ ਫ਼ੈਸਲਾ ਕਰ ਸਕਦੀ ਹੈ। 

Add a Comment

Your email address will not be published. Required fields are marked *