ਕਰਨਾਟਕ ਵਿਧਾਨ ਸਭਾ ਚੋਣਾਂ : ਭਾਜਪਾ ਨੇ 23 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ – ਭਾਜਪਾ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਨੂੰ 23 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ’ਚ ਪਾਰਟੀ ਨੇ 189 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ। ਇਸ ਤਰ੍ਹਾਂ ਸੂਬੇ ਦੀ ਸੱਤਾਧਾਰੀ ਪਾਰਟੀ ਹੁਣ ਤੱਕ 212 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਪਾਰਟੀ ਨੇ ਅਜੇ ਵੀ 12 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨਾ ਹੈ। ਕਰਨਾਟਕ ’ਚ ਪੂਰਨ ਬਹੁਮਤ ਨਾਲ ਸੱਤਾ ’ਚ ਵਾਪਸੀ ਦਾ ਟੀਚਾ ਲੈ ਕੇ ਚੱਲ ਰਹੀ ਭਾਜਪਾ ਨੇ ਵਿਧਾਨ ਸਭਾ ਦੀ ਕੁੱਲ 224 ’ਚੋਂ ਘੱਟੋ-ਘੱਟ 150 ਸੀਟਾਂ ਜਿੱਤਣ ਦਾ ਟੀਚਾ ਰੱਖਿਆ ਹੈ।

Add a Comment

Your email address will not be published. Required fields are marked *