ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
April 14, 2023
ਬੋਹਾ: ਇੱਥੋਂ ਦੇ ਰਹਿਣ ਵਾਲੇ 37 ਸਾਲਾ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ-ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਮਾਤਾ ਨਿੱਕੀ ਕੌਰ, ਮਾਮਾ ਗੁਰਚਰਨ ਸਿੰਘ ਤੇ ਪਤਨੀ ਅਮਰਜੀਤ ਕੌਰ ਨੇ ਦੱਸਿਆ ਕਿ ਰਿੰਕੂ ਸਿੰਘ ਜੋ ਕਿ ਟਰੱਕ ਡਰਾਈਵਰ ਸੀ, ਦੇ ਕਿਸੇ ਔਰਤ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ।
ਕੱਲ੍ਹ ਸ਼ਾਮ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਜਦੋਂ ਉਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਬੁਢਲਾਡਾ ਲਿਆਂਦਾ ਤਾਂ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਮਾਨਸਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਪਰ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਅਮਰਜੀਤ ਕੌਰ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

