ਜ਼ੀ5 ’ਤੇ ਰਿਲੀਜ਼ ਹੋਈ ਗਿੱਪੀ ਗਰੇਵਾਲ ਦੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’

ਚੰਡੀਗੜ੍ਹ – ਸਿਨੇਮਾਘਰਾਂ ’ਚ ਧਮਾਲ ਮਚਾਉਣ ਤੋਂ ਬਾਅਦ ਪੰਜਾਬੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਓ. ਟੀ. ਟੀ. ’ਤੇ ਰਿਲੀਜ਼ ਹੋ ਗਈ ਹੈ। ਇਹ ਫ਼ਿਲਮ ਤੁਸੀਂ ਆਪਣੇ ਪਰਿਵਾਰ ਨਾਲ ਜ਼ੀ5 ’ਤੇ ਦੇਖ ਸਕਦੇ ਹੋ। ਫ਼ਿਲਮ ’ਚ ਗਿੱਪੀ ਗਰੇਵਾਲ, ਤਾਨੀਆ, ਰਾਜ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ ਤੇ ਆਰਚੀ ਸਚਦੇਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ’ਚ ਗਿੱਪੀ ਗਰੇਵਾਲ ਇਕ ਅਜਿਹੇ ਸ਼ਖ਼ਸ ਦੀ ਭੂਮਿਕਾ ਨਿਭਾਅ ਰਹੇ ਹਨ, ਜੋ ਚੰਗੀ ਤਰ੍ਹਾਂ ਬੋਲ ਵੀ ਨਹੀਂ ਸਕਦਾ।

ਹਾਲਾਂਕਿ ਚਾਰ ਕੁੜੀਆਂ, ਜੋ ਕਤਲ ਦੇ ਇਲਜ਼ਾਮ ’ਚ ਘਿਰੀਆਂ ਹੁੰਦੀਆਂ ਹਨ, ਉਨ੍ਹਾਂ ਲਈ ਵੱਡੀ ਵਕੀਲ ਨਾਲ ਭਿੜ ਜਾਂਦਾ ਹੈ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਠਾਣ ਲੈਂਦਾ ਹੈ। ਦੱਸ ਦੇਈਏ ਕਿ ਜ਼ੀ ਸਟੂਡੀਓਜ਼ ਤੇ ਪੰਕਜ ਬਤਰਾ ਫ਼ਿਲਮਜ਼ ਵਲੋਂ ‘ਮਿੱਤਰਾਂ ਦਾ ਨਾਂ ਚੱਲਦਾ’ ਨੂੰ ਪ੍ਰੋਡਿਊਸ ਕੀਤਾ ਗਿਆ ਹੈ। ਇਸ ਫ਼ਿਲਮ ਨੂੰ ਪੰਕਜ ਬਤਰਾ ਨੇ ਡਾਇਰੈਕਟ ਕੀਤਾ ਹੈ।

Add a Comment

Your email address will not be published. Required fields are marked *