ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ’ਚ ਖਾਲੀ ਅਸਾਮੀਆਂ ਜਲਦੀ ਭਰੀਆਂ ਜਾਣ: ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ’ਚ ਖਾਲੀ ਅਸਾਮੀਆਂ ਜਲਦੀ ਤੋਂ ਜਲਦੀ ਭਰਨ ਦਾ ਨਿਰਦੇਸ਼ ਦਿੱਤਾ ਹੈ। ਭਾਰਤ ਦੇ ਚੀਫ ਜਸਟਿਸ (ਸੀਜੀਆਈ) ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰ ਵੱਲੋਂ ਦਿੱਤੀ ਇਸ ਜਾਣਕਾਰੀ ਦਾ ਨੋਟਿਸ ਲਿਆ ਕਿ ਕਮਿਸ਼ਨ ’ਚ ਵਿੱਚ ਸਿਰਫ ਇੱਕ ਅਸਾਮੀ ਖਾਲੀ ਹੈ। ਬੈਂਚ ਨੇ ਕਿਹਾ, ‘‘ਭਾਰਤ ਸਰਕਾਰ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ’ਚ ਖਾਲੀ ਅਸਾਮੀਆਂ ਤੇਜ਼ੀ ਨਾਲ ਭਰਨਾ ਯਕੀਨੀ ਬਣਾਵੇ।’’

Add a Comment

Your email address will not be published. Required fields are marked *