ਗਾਇਕਾ ਗੁਰਲੇਜ ਅਖ਼ਤਰ ਦੀ ਭੈਣ ਜੈਸਮੀਨ ਦੇ ਵਿਆਹ ਦੀਆਂ ਦੇਖੋ ਖ਼ੂਬਸੂਰਤ ਤਸਵੀਰਾਂ

ਜਲੰਧਰ : ਪੰਜਾਬੀ ਮਸ਼ਹੂਰ ਗਾਇਕਾ ਗੁਰਲੇਜ ਅਖ਼ਤਰ ਦੀ ਛੋਟੀ ਭੈਣ ਜੈਸਮੀਨ ਅਖ਼ਤਰ ਬੀਤੇ ਕੁਝ ਦਿਨ ਪਹਿਲਾਂ ਵਿਆਹ ਦੇ ਬੰਧਨ ‘ਚ ਬੱਝੀ ਹੈ। ਹੁਣ ਉਸ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣੀਆਂ ਸ਼ੁਰੂ ਹੋ ਗਈਆਂ ਹਨ। ਜੈਸਮੀਨ ਨੇ ਵੀ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਜੈਸਮੀਨ ਨੇ ਆਪਣੇ ਵਿਆਹ ਤੋਂ ਲੈ ਕੇ ਮਹਿੰਦੀ, ਹਲਦੀ ਤੇ ਬੈਂਗਲ ਸੈਰੇਮਨੀ ਦੀਆਂ ਵੀਡੀਓਜ਼ ਇੰਸਟਾ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਵੀਡੀਓਜ਼ ਦੇ ਕੁਮੈਂਟਸ ‘ਚ ਗਾਇਕਾ ਨੂੰ ਵਿਆਹ ਦੀਆਂ ਵਧਾਈਆਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ ਬੀਤੇ ਦਿਨੀਂ ਜੈਸਮੀਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ‘ਚ ਕੰਗਨਾ ਖੇਡਣ ਦੀ ਰਸਮ ਨੂੰ ਨਿਭਾਉਂਦੀ ਹੋਈ ਨਜ਼ਰ ਆ ਰਹੀ ਹੈ। 

ਦੱਸ ਦਈਏ ਕਿ ਵਿਆਹ ਵਾਲੇ ਦਿਨ ਜੈਸਮੀਨ ਨੇ ਲਾਲ ਰੰਗ ਦਾ ਲਹਿੰਗਾ ਪਾਇਆ ਸੀ, ਜਿਸ ‘ਚ ਉਹ ਕਾਫ਼ੀ ਖ਼ੂਬਸੂਰਤ ਲੱਗ ਰਹੀ ਸੀ।mਇਸ ਦੀ ਇਕ ਵੀਡੀਓ ਉਸ ਨੇ ਸਾਂਝੀ ਕੀਤੀ ਹੈ, ਜਿਸ ‘ਚ ਉਹ ਆਪਣੇ ਪਤੀ ਨਾਲ ਨਜ਼ਰ ਆ ਰਹੀ ਹੈ। ਇਹ ਵੀਡੀਓ ਵਿਆਹ ਵਾਲੇ ਦਿਨ ਦੀ ਹੈ। ਦੱਸਣਯੋਗ ਹੈ ਕਿ ਜੈਸਮੀਨ ਅਖ਼ਤਰ ਨੇ ਲਾਲੀ ਕਾਹਲੋਂ ਨਾਲ ਵਿਆਹ ਕਰਵਾਇਆ ਹੈ। ਜੈਸਮੀਨ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ।

ਉਸ ਦੇ ਭਰਾ ਵੀ ਗਾਇਕੀ ਦੇ ਖ਼ੇਤਰ ‘ਚ ਸਰਗਰਮ ਹਨ ਅਤੇ ਹੁਣ ਤੱਕ ਉਹ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ। ਜੈਸਮੀਨ ਦੀ ਵੱਡੀ ਭੈਣ ਗੁਰਲੇਜ ਅਖਤਰ ਵੀ ਪੰਜਾਬੀ ਇੰਡਸਟਰੀ ਦੀ ਮੰਨੀ ਪ੍ਰਮੰਨੀ ਗਾਇਕਾ ਹੈ ਅਤੇ ਉਸ ਦੇ ਜੀਜਾ ਕੁਲਵਿੰਦਰ ਕੈਲੀ ਵੀ ਪ੍ਰਸਿੱਧ ਗਾਇਕ ਹਨ। 

Add a Comment

Your email address will not be published. Required fields are marked *