ਮਹੀਨੇ ਦੇ ਪਹਿਲੇ ਦਿਨ ਸਸਤਾ ਹੋਇਆ LPG Cylinder ਖ਼ਪਤਕਾਰਾਂ ਲਈ ਵੱਡੀ ਰਾਹਤ

ਨਵੀਂ ਦਿੱਲੀ : ਮਹਿੰਗਾਈ ਨਾਲ ਜੂਝ ਰਹੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਸਰਕਾਰੀ ਤੇਲ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। ਇੰਡੀਅਨ ਆਇਲ ਨੇ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਤੱਕ ਦੀ ਕਟੌਤੀ ਕੀਤੀ ਹੈ। ਘਟੀ ਹੋਈ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ। ਇਸ ਕਟੌਤੀ ਤੋਂ ਬਾਅਦ ਅੱਜ ਤੋਂ ਦਿੱਲੀ ਵਿੱਚ 19 ਕਿਲੋ ਦਾ ਐਲਪੀਜੀ ਸਿਲੰਡਰ 1976.50 ਰੁਪਏ ਦੀ ਬਜਾਏ 1885 ਰੁਪਏ ਵਿੱਚ ਮਿਲੇਗਾ। ਕੋਲਕਾਤਾ ‘ਚ ਹੁਣ ਇਹ 2095.50 ਰੁਪਏ ਦੀ ਬਜਾਏ 1995.50 ਰੁਪਏ ‘ਚ ਮਿਲੇਗਾ। ਮੁੰਬਈ ‘ਚ ਇਸ ਦੀ ਕੀਮਤ 1844 ਰੁਪਏ ਅਤੇ ਚੇਨਈ ‘ਚ 2045 ਰੁਪਏ ਕਰ ਦਿੱਤੀ ਗਈ ਹੈ। ਦਿੱਲੀ ਵਿੱਚ ਇਹ 91.50 ਰੁਪਏ, ਕੋਲਕਾਤਾ ਵਿੱਚ 100 ਰੁਪਏ, ਮੁੰਬਈ ਵਿੱਚ 92.50 ਰੁਪਏ ਅਤੇ ਚੇਨਈ ਵਿੱਚ 96 ਰੁਪਏ ਸਸਤਾ ਹੋ ਗਿਆ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

19 ਕਿਲੋ ਦੇ ਸਿਲੰਡਰ ਦੀ ਵਰਤੋਂ ਵਪਾਰਕ ਵਰਤੋਂ ਲਈ ਕੀਤੀ ਜਾਂਦੀ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ‘ਚ ਬਾਹਰ ਦਾ ਖਾਣਾ-ਪੀਣਾ ਸਸਤਾ ਹੋ ਸਕਦਾ ਹੈ। ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਚੌਥੇ ਮਹੀਨੇ ਕਟੌਤੀ ਕੀਤੀ ਗਈ ਹੈ। 1 ਜੂਨ ਨੂੰ ਇਸ ਵਿਚ 135 ਰੁਪਏ ਦੀ ਕਟੌਤੀ ਕੀਤੀ ਗਈ ਸੀ, ਜਦਕਿ 1 ਜੁਲਾਈ ਨੂੰ ਇਹ 198 ਰੁਪਏ ਸਸਤਾ ਹੋ ਗਿਆ ਸੀ। 1 ਅਗਸਤ ਨੂੰ ਇਸ ਦੀ ਕੀਮਤ ‘ਚ 36 ਰੁਪਏ ਦੀ ਕਟੌਤੀ ਕੀਤੀ ਗਈ ਸੀ। ਇਸ ਤੋਂ ਪਹਿਲਾਂ 1 ਅਪ੍ਰੈਲ ਨੂੰ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਭਾਰੀ ਵਾਧਾ ਹੋਇਆ ਸੀ। ਉਸ ਦਿਨ ਇਸ ਦੀ ਕੀਮਤ 249.50 ਰੁਪਏ ਪ੍ਰਤੀ ਸਿਲੰਡਰ ਵਧਾਈ ਗਈ ਸੀ। ਇਸ ਤੋਂ ਬਾਅਦ ਦਿੱਲੀ ਵਿੱਚ ਇਸ ਸਿਲੰਡਰ ਦੀ ਕੀਮਤ 2253 ਰੁਪਏ ਹੋ ਗਈ ਸੀ। ਇਸ ਤੋਂ ਬਾਅਦ 1 ਮਈ 2022 ਨੂੰ ਫਿਰ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ 104 ਰੁਪਏ ਪ੍ਰਤੀ ਸਿਲੰਡਰ ਵਧਾਈ ਗਈ ਸੀ। ਇਸ ਤੋਂ ਬਾਅਦ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 2,355 ਰੁਪਏ ਪ੍ਰਤੀ ਸਿਲੰਡਰ ਹੋ ਗਈ।

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ

ਇਸ ਦੇ ਨਾਲ ਹੀ ਘਰਾਂ ‘ਚ ਵਰਤੇ ਜਾਣ ਵਾਲੇ 14.2 ਕਿਲੋਗ੍ਰਾਮ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ‘ਚ ਇਸ ਦੀ ਕੀਮਤ 1053 ਰੁਪਏ ਹੈ। ਪਿਛਲੇ ਮਹੀਨੇ ਇਸ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਕੋਲਕਾਤਾ ਵਿੱਚ ਇਸਦੀ ਕੀਮਤ 1079 ਰੁਪਏ, ਮੁੰਬਈ ਵਿੱਚ 1052.5 ਰੁਪਏ ਅਤੇ ਚੇਨਈ ਵਿੱਚ 1068.5 ਰੁਪਏ ਹੈ।

Add a Comment

Your email address will not be published. Required fields are marked *