‘ਈਦ-ਉੱਲ-ਫ਼ਿਤਰ’ ਦੇ ਪਵਿੱਤਰ ਮੌਕੇ ਜਲੰਧਰ ਪੁੱਜੇ CM ਮਾਨ
April 22, 2023
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ‘ਤੇ ਜਲੰਧਰ ਦੇ ਗੁਲਾਬ ਦੇਵੀ ਰੋਡ ਦਰਗਾਹ ਵਿਖੇ ਪੁੱਜੇ ਹੋਏ ਹਨ। ਇਸ ਮੌਕੇ ਉਨ੍ਹਾਂ ਵੱਲੋਂ ਮੁਸਲਮਾਨ ਭਾਈਚਾਰੇ ਨੂੰ ਵਧਾਈ ਦਿੱਤੀ ਗਈ। ਮੁੱਖ ਮੰਤਰੀ ਮਾਨ ਦੇ ਨਾਲ ਸੁਸ਼ੀਲ ਰਿੰਕੂ, ਬਲਕਾਰ ਸਿੰਘ ਅਤੇ ਹੋਰਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਵੀ ਵੱਡੀ ਗਿਣਤੀ ‘ਚ ਪੁੱਜੇ ਹੋਏ ਹਨ। ਮੁੱਖ ਮੰਤਰੀ ਮਾਨ ਵੱਲੋਂ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਮੂਹ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ ਗਈ ਹੈ।

