ਅੰਮ੍ਰਿਤਪਾਲ ਨੇ ਆਤਮ ਸਮਰਪਣ ਕੀਤਾ: ਮਾਪੇ

ਅੰਮ੍ਰਿਤਸਰ, 23 ਅਪਰੈਲ -: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਅੱਜ ਇਥੇ ਆਖਿਆ ਕਿ ਪੁਲੀਸ ਨੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ, ਸਗੋਂ ਉਸ ਨੇ ਆਤਮ ਸਮਰਪਣ ਕੀਤਾ ਹੈ। 

ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਅੱਜ ਮਾਹੌਲ  ਆਮ ਵਾਂਗ ਸੀ।  ਲੋਕ  ਸ਼ਾਂਤ  ਸਨ ਤੇ ਪਿੰਡ ਵਿੱਚ ਪੁਲੀਸ ਵੀ ਨਹੀਂ ਸੀ।  ਕੁਝ ਚਿੱਟ ਕੱਪੜੀਏ ਪੁਲੀਸ ਮੁਲਾਜ਼ਮ ਪਿੰਡ ਵਿੱਚ ਤਾਇਨਾਤ ਸਨ,  ਜੋ ਪਰਿਵਾਰਕ ਮੈਂਬਰਾਂ ਅਤੇ ਆਉਣ-ਜਾਣ ਵਾਲਿਆਂ ’ਤੇ ਨਜ਼ਰ ਰੱਖ ਰਹੇ ਸਨ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ ਆਤਮ ਸਮਰਪਣ ਕੀਤਾ ਹੈ।  ਉਨ੍ਹਾਂ ਕਿਹਾ ਕਿ ਪੁਲੀਸ ਅੱਗੇ ਪੇਸ਼ ਹੋਣ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਇਸ਼ਨਾਨ ਕੀਤਾ ਤੇ  ਗੁਰਦੁਆਰੇ ਵਿੱਚ ਬੈਠ ਕੇ  ਪਾਠ ਕੀਤਾ। ਅੰਮ੍ਰਿਤਪਾਲ ਨੇ ਗੁਰਦੁਆਰੇ ’ਚੋਂ ਪਿੰਡ ਵਾਸੀਆਂ ਨੂੰ ਸੰਬੋਧਨ ਵੀ ਕੀਤਾ।  ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ  ਦੇਣ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਆਪਣੇ ਕੱਪੜੇ ਤੇ ਹੋਰ ਲੋੜੀਂਦਾ ਸਾਮਾਨ ਵੀ ਨਾਲ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੁਲੀਸ ਨੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ, ਸਗੋਂ ਉਸ ਨੇ ਆਤਮ ਸਮਰਪਣ ਕੀਤਾ ਹੈ। 

Add a Comment

Your email address will not be published. Required fields are marked *