ਮੋਰਿੰਡਾ ਬੇਅਦਬੀ ਮਾਮਲੇ ’ਚ ਪੁਲਸ ਨੇ ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ : ਮੋਰਿੰਡਾ ਬੇਅਦਬੀ ਮਾਮਲੇ ਵਿਚ ਪੁਲਸ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਮੁਲਜ਼ਮ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਉਰਫ਼ ਜੱਸੀ ਵਜੋਂ ਹੋਈ ਹੈ, ਜੋ ਫਿਲਹਾਲ ਇਸ ਸਮੇਂ ਪੁਲਸ ਦੀ ਗ੍ਰਿਫ਼ਤ ’ਚ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਚਾਰ ਧਾਰਾਵਾਂ 295ਏ, 307, 506, 323 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਅੱਜ ਸਵੇਰੇ ਮੋਰਿੰਡਾ ਦੇ ਗੁਰਦੁਆਰਾ ਸਾਹਿਬ ਅੰਦਰ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਮਾਹੌਲ ਕਾਫ਼ੀ ਗਰਮਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਕਿ ਇਸ ਘਟਨਾ ’ਚ ਸ਼ਾਮਲ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Add a Comment

Your email address will not be published. Required fields are marked *