ਮਾਣਹਾਨੀ: ਸੈਸ਼ਨ ਕੋਰਟ ਦੇ ਫੈਸਲੇ ਖ਼ਿਲਾਫ਼ ਰਾਹੁਲ ਵੱਲੋਂ ਹਾਈ ਕੋਰਟ ਵਿੱਚ ਅਪੀਲ
April 26, 2023
ਅਹਿਮਦਾਬਾਦ:ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਸੂਰਤ ਸੈਸ਼ਨਜ਼ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਗੁਜਰਾਤ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ। ਸੈਸ਼ਨ ਕੋਰਟ ਨੇ ‘ਮੋਦੀ ਉਪਨਾਮ’ ਦੀ ਟਿੱਪਣੀ ਸਬੰਧੀ ਮਾਣਹਾਨੀ ਕੇਸ ਵਿੱਚ ਉਨ੍ਹਾਂ ਦੀ ਸਜ਼ਾ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਕਾਂਗਰਸ ਦੀ ਐਡਵੋਕੇਟ ਬੀਐਮ ਮੰਗੁਕੀਆ ਨੇ ਗਾਂਧੀ ਵੱਲੋਂ ਸੈਸ਼ਨਜ਼ ਕੋਰਟ ਦੇ ਪਿਛਲੇ ਹਫ਼ਤੇ ਦੇ ਆਦੇਸ਼ ਖ਼ਿਲਾਫ਼ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਨ ਦੀ ਪੁਸ਼ਟੀ ਕੀਤੀ।