ਗਿੱਪੀ ਗਰੇਵਾਲ ਤੇ ਰਵਨੀਤ ਦਾ ਛੋਟਾ ਨਵਾਬ ਗੁਰਬਾਜ਼ ਆਇਆ ਚਰਚਾ ‘ਚ, ਮਾਸੂਮੀਅਤ ਵੇਖ ਆਵੇਗਾ ਪਿਆਰ

ਚੰਡੀਗੜ੍ਹ : ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਅਕਸਰ ਆਪਣੇ ਪਰਿਵਾਰ ਨੂੰ ਲੈ ਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਹਾਲ ਹੀ ‘ਚ ਗਿੱਪੀ ਗਰੇਵਾਲ ਨੇ ਆਪਣੇ ਛੋਟੇ ਪੁੱਤਰ ਗੁਰਬਾਜ਼ ਸਿੰਘ ਗਰੇਵਾਲ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ, ਜੋ ਕਾਫ਼ੀ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਇੰਨੀਂ ਦਿਨੀਂ ਗੁਰਬਾਜ਼ ਦੀ ਪਿਓ ਗਿੱਪੀ ਗਰੇਵਾਲ ਨਾਲ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਦਾ ਚਰਚਾ ਹਰ ਪਾਸੇ ਵੇਖਣ ਨੂੰ ਮਿਲ ਰਹੀ ਹੈ। ਇਸ ਵੀਡੀਓ ‘ਚ ਗੁਰਬਾਜ਼ ਆਪਣੇ ਪਿਤਾ ਗਿੱਪੀ ਗਰੇਵਾਲ ਨਾਲ ਸਮੁੰਦਰੀ ਜਹਾਜ਼ ‘ਚ ਸੈਰ ਕਰਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਪਿਓ-ਪੁੱਤ ਨੇ ਖੂਬ ਮਸਤੀ ਕੀਤੀ।

ਇਸ ਵੀਡੀਓ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਦੀ ਬੈਕਗਰਾਊਂਡ ‘ਚ ਪੰਜਾਬੀ ਫ਼ਿਲਮ ‘ਕਲੀ ਜੋਟਾ’ ਦਾ ਗੀਤ ‘ਰੁਤਬਾ’ ਚੱਲਦਾ ਸੁਣਿਆ ਜਾ ਸਕਦਾ ਹੈ। 

ਦੱਸ ਦਈਏ ਕਿ ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਨੇ ਪੁੱਤਰ ਗੁਰਬਾਜ਼ ਨਾਲ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਜੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਰਵਨੀਤ ਗਰੇਵਾਲ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਆਏ ਦਿਨ ਆਪਣੇ ਪਰਿਵਾਰ ਨਾਲ ਆਪਣੀਆਂ ਤਸਵੀਰਾਂ ਸਾਂਜੀਆਂ ਕਰਦੀ ਰਹਿੰਦੀ ਹੈ। ਦੱਸਣਯੋਗ ਹੈ ਕਿ ਇੰਨੀਂ ਦਿਨੀਂ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਫ਼ਿਲਮ ‘ਕੈਰੀ ਆਨ ਜੱਟਾ 3’ ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸ ਫ਼ਿਲਮ ‘ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲੇਗੀ। ਇਹ ਫ਼ਿਲਮ 29 ਜੂਨ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

Add a Comment

Your email address will not be published. Required fields are marked *