ਡੇਵਿਡ ਵਾਰਨਰ ਨੇ IPL ਦੇ ਇਸ ਨਿਯਮ ਦੀ ਕੀਤੀ ਉਲੰਘਣਾ

ਹੈਦਰਾਬਾਦ – ਦਿੱਲੀ ਕੈਪੀਟਲਜ਼ ਦੇ ਕਪਤਾਨ ਡੇਵਿਡ ਵਾਰਨਰ ਨੂੰ ਸੋਮਵਾਰ ਨੂੰ ਇੱਥੇ ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਮੈਚ ਵਿੱਚ ਹੌਲੀ ਓਵਰ-ਰੇਟ ਲਈ 12 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਦਿੱਲੀ ਨੇ ਇਸ ਮੈਚ ਵਿੱਚ ਸਨਰਾਈਜ਼ਰਜ਼ ਨੂੰ 7 ਦੌੜਾਂ ਨਾਲ ਹਰਾਇਆ ਸੀ।

ਆਈ.ਪੀ.ਐੱਲ. ਨੇ ਇੱਕ ਬਿਆਨ ਵਿੱਚ ਕਿਹਾ, “ਹੌਲੀ ਓਵਰ-ਰੇਟ ਲਈ ਆਈ.ਪੀ.ਐੱਲ. ਕੋਡ ਆਫ ਕੰਡਕਟ ਤਹਿਤ ਮੌਜੂਦਾ ਸੀਜ਼ਨ ਵਿੱਚ ਇਹ ਟੀਮ ਦਾ ਪਹਿਲਾ ਅਪਰਾਧ ਹੈ ਅਤੇ ਇਸ ਲਈ ਕਪਤਾਨ ਡੇਵਿਡ ਵਾਰਨਰ ਨੂੰ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।” ਆਈ.ਪੀ.ਐੱਲ. ਦਾ ਟੀਚਾ ਮੈਚਾਂ ਨੂੰ ਤਿੰਨ ਘੰਟੇ ਅਤੇ 20 ਮਿੰਟਾਂ ਵਿੱਚ ਖਤਮ ਕਰਨਾ ਹੈ ਪਰ ਹੌਲੀ ਓਵਰ-ਰੇਟ ਇੱਕ ਮੁੱਦਾ ਬਣਦਾ ਜਾ ਰਿਹਾ ਹੈ ਕਿਉਂਕਿ ਜ਼ਿਆਦਾਤਰ ਮੈਚ 4 ਘੰਟੇ ਤੱਕ ਚੱਲਦੇ ਹਨ।

Add a Comment

Your email address will not be published. Required fields are marked *