ਪੱਛਮੀ ਬੰਗਾਲ ‘ਚ ਕੁਦਰਤ ਦਾ ਕਹਿਰ, ਅਸਮਾਨੀ ਬਿਜਲੀ ਡਿੱਗਣ ਨਾਲ 8 ਲੋਕਾਂ ਦੀ ਮੌਤ
April 28, 2023
![](http://mehakewattan.com/wp-content/uploads/2023/04/2023_4image_02_15_261589099lightning-ll.jpg)
ਪੱਛਮੀ ਬੰਗਾਲ ਦੇ 3 ਜ਼ਿਲ੍ਹਿਆਂ ‘ਚ ਵੀਰਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਨਾਲ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਆਫ਼ਤ ਪ੍ਰਬੰਧਨ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਿਜਲੀ ਡਿੱਗਣ ਕਾਰਨ ਪੂਰਬੀ ਬਰਧਮਾਨ ਜ਼ਿਲ੍ਹੇ ‘ਚ 4 ਤੇ ਮੁਰਸ਼ਿਦਾਬਾਦ ਅਤੇ ਉੱਤਰੀ-24 ਪਰਗਨਾ ‘ਚ 2-2 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ, “ਹੁਣ ਤੱਕ 3 ਜ਼ਿਲ੍ਹਿਆਂ ਤੋਂ 8 ਲੋਕਾਂ ਦੀ ਮੌਤ ਦੀ ਖ਼ਬਰ ਹੈ। ਅਸਮਾਨੀ ਬਿਜਲੀ ਡਿੱਗਣ ਕਾਰਨ ਇਨ੍ਹਾਂ ਦੀ ਮੌਤ ਹੋਈ ਹੈ।” ਅਧਿਕਾਰੀ ਨੇ ਦੱਸਿਆ ਕਿ ਜਾਨ ਗੁਆਉਣ ਵਾਲਿਆਂ ‘ਚ ਜ਼ਿਆਦਾਤਰ ਕਿਸਾਨ ਸਨ, ਜੋ ਖੇਤਾਂ ‘ਚ ਕੰਮ ਕਰ ਰਹੇ ਸਨ।