ਬੀ ਪਰਾਕ ਦੀ ਆਵਾਜ਼ ’ਚ ‘ਕੈਰੀ ਆਨ ਜੱਟਾ 3’ ਦਾ ਗੀਤ ‘ਫਰਿਸ਼ਤੇ’ ਰਿਲੀਜ਼
![](http://mehakewattan.com/wp-content/uploads/2023/04/2023_4image_15_26_429036425farishtey-ll.jpg)
ਚੰਡੀਗੜ੍ਹ – ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦਾ ਦੂਜਾ ਗੀਤ ‘ਫਰਿਸ਼ਤੇ’ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਬੀ ਪਰਾਕ ਨੇ ਆਪਣੀ ਆਵਾਜ਼ ਨਾਲ ਸ਼ਿੰਗਾਰਿਆ ਹੈ, ਜਿਸ ਦੇ ਬੋਲ ਤੇ ਸੰਗੀਤ ਜਾਨੀ ਵਲੋਂ ਦਿੱਤਾ ਗਿਆ ਹੈ। ਰੋਮਾਂਸ ਨਾਲ ਭਰਪੂਰ ਇਸ ਗੀਤ ’ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦਾ ਖ਼ੂਬਸੂਰਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਨਾਲ ਹੀ ਦੋਵਾਂ ਦੀ ਕੈਮਿਸਟਰੀ ਵੀ ਸੋਹਣੀ ਲੱਗ ਰਹੀ ਹੈ।
ਗੀਤ ਨੂੰ ਈਸਟ ਸਨਸ਼ਾਈਨ ਪ੍ਰੋਡਕਸ਼ਨ ਦੇ ਯੂਟਿਊਬ ਚੈਨਲ ਵਲੋਂ ਰਿਲੀਜ਼ ਕੀਤਾ ਗਿਆ ਹੈ। ‘ਫਰਿਸ਼ਤੇ’ ਗੀਤ ਨੂੰ ਖ਼ਬਰ ਲਿਖੇ ਜਾਣ ਤਕ 2 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
ਫ਼ਿਲਮ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸਿਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਤਵ ਨੇ ਲਿਖਿਆ ਹੈ, ਜਿਸ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।
![](http://mehakewattan.com/wp-content/uploads/2023/07/ALL-ADDS-2023_page-0001-1638x2048-1.jpg)