ਕਾਂਗਰਸ ਨੂੰ ਵੱਡਾ ਝਟਕਾ, ਇਸ ਸਾਬਕਾ ਮੰਤਰੀ ਦਾ ਭਤੀਜਾ ‘ਆਪ’ ‘ਚ ਸ਼ਾਮਲ
April 29, 2023
![](http://mehakewattan.com/wp-content/uploads/2023/04/2023_4image_21_07_45140038651-ll.jpg)
ਪੰਜਾਬ ਦੀ ਸਿਆਸਤ ‘ਚ ਦਲ-ਬਦਲੀ ਲਗਾਤਾਰ ਜਾਰੀ ਹੈ। ਹੁਣ ਜਲੰਧਰ ਤੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਣਾ ਗੁਰਜੀਤ ਦੇ ਭਤੀਜੇ ਹਰਦੀਪ ਸਿੰਘ ਰਾਣਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ‘ਆਪ’ ਵਿੱਚ ਸ਼ਾਮਲ ਕੀਤਾ।
ਹਰਦੀਪ ਸਿੰਘ ਨੇ ਕਾਂਗਰਸ ਪਾਰਟੀ ਛੱਡ ਕੇ ‘ਆਪ’ ਦਾ ਪੱਲਾ ਫੜ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਈ ਕਾਂਗਰਸੀ ਵਰਕਰ ਅਤੇ ਕੌਂਸਲਰ ਵੀ ‘ਆਪ’ ‘ਚ ਸ਼ਾਮਲ ਹੋਏ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਹੋਣ ਵਾਲੀ ਹੈ, ਇਸ ਦੌਰਾਨ ਸਾਰੀਆਂ ਪਾਰਟੀਆਂ ‘ਚ ਦਲ-ਬਦਲ ਹੋਇਆ ਹੈ।