ਵਿਆਹ ਪੁਰਬ ਮੌਕੇ ਰੰਗ ਬਿਰੰਗੀਆਂ ਲੜੀਆਂ ਨਾਲ ਰੁਸ਼ਨਾਇਆ ਬਟਾਲਾ ਸ਼ਹਿਰ

ਬਟਾਲਾ – ਵਿਆਹ ਪੁਰਬ ਸਮਾਗਮ ਨੂੰ ਲੈ ਕੇ ਨਗਰ ਨਿਗਮ ਬਟਾਲਾ ਨੇ ਸ਼ਾਨਦਾਰ ਢੰਗ ਨਾਲ ਸ਼ਹਿਰ ਨੂੰ ਸਜਾਇਆ ਹੈ ਤੇ ਹਰ ਪਾਸੇ ਰੰਗ ਬਿਰੰਗੀਆਂ ਲੜੀਆਂ ਨਾਲ ਬਾਜਾਰ ਰੁਸ਼ਨਾ ਰਹੇ ਹਨ। ਸ਼੍ਰੀਮਤੀ ਸ਼ਾਇਰੀ ਭੰਡਾਰੀ ਐੱਸ.ਡੀ.ਐੱਮ.-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਵਿਆਹ ਪੁਰਬ ਦੇ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪੂਰੇ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ।

ਉਨ੍ਹਾਂ ਦੱਸਿਆ ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਉਣ ਵਲੇ ਨਗਰ ਕੀਰਤਨ ਰੂਟ ਦੀ ਸ਼ਾਨਦਾਰ ਸਜਾਵਟ ਕੀਤੀ ਗਈ ਹੈ। 3 ਸਤੰਬਰ ਨੂੰ ਗੁਰੂਦੁਆਰਾ ਡੇਹਰਾ ਸਾਹਿਬ ਬਟਾਲਾ ਤੋਂ ਨਿਕਲਣ ਵਾਲੇ ਨਗਰ ਕੀਰਤਨ ਸਬੰਧੀ ਸਮੁੱਚੇ ਰੂਟ ਤੇ ਸ਼ਹਿਰ ਅੰਦਰ ਸ਼ਾਨਦਾਰ ਸਜਾਵਟ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਤਾ ਸੁਲੱਖਣੀ ਜੀ ਯਾਦਗਾਰੀ ਗੇਟ, ਅੱਚਲੀ ਗੇਟ, ਸ਼ੇਰਾਂ ਵਾਲਾ ਦਰਵਾਜ਼ਾ, ਨਹਿਰੂ ਗੇਟ ਤੋਂ ਇਲਾਵਾ ਸ਼ਹਿਰ ਵਿੱਚ ਸ਼ਾਨਦਾਰ ਸਵਾਗਤੀ ਗੇਟ, ਸ਼ਹਿਰ ਦੇ ਵੱਖ-ਵੱਖ ਚੌਕਾਂ ’ਤੇ ਹੰਸਲੀ ਨਾਲੇ ਪੁਲ ਆਦਿ ਖ਼ੂਬਸੂਰਤ ਤਰੀਕੇ ਨਾਲ ਸ਼ਿੰਗਾਰੇ ਗਏ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਆਹ ਪੁਰਬ ਸਮਾਗਮ ਵਿੱਚ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰਨ ਅਤੇ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਦਿਆ ਵਿਆਹ ਪੁਰਬ ਸਮਾਗਮ ਸਫਲਤਾਪੁਰਵਕ ਢੰਗ ਨਾਲ ਨੇਪਰੇ ਚਾੜ੍ਹਣ ਵਿੱਚ ਸਹਿਯੋਗ ਕਰਨ।

Add a Comment

Your email address will not be published. Required fields are marked *