ਪੁਰਾਣੀ ਰੰਜਿਸ਼ ਕਾਰਨ ਚਚੇਰੇ ਭਰਾ ਨੂੰ ਗੋਲ਼ੀ ਮਾਰ ਕੇ ਉਤਾਰਿਆ ਮੌਤ ਦੇ ਘਾਟ

ਬਠਿੰਡਾ : ਤਲਵੰਡੀ ਸਾਬੋ ਦੇ ਪਿੰਡ ਗਹਿਲੇਵਾਲਾ ਦੇ ਰਹਿਣ ਵਾਲੇ ਨੌਜਵਾਨ ਦਾ ਸ਼ਨੀਵਾਰ ਨੂੰ ਦੁਸ਼ਮਣੀ ਦੇ ਚੱਲਦਿਆਂ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਵਾਸੀ ਤਲਵੰਡੀ ਸਾਬੋ ਵਜੋਂ ਹੋਈ, ਜਦਕਿ ਮੁਲਜ਼ਮ ਬਲਵਿੰਦਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਡੀ. ਐੱਸ. ਪੀ. ਬੂਟਾ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਅਤੇ ਬਲਵਿੰਦਰ ਸਿੰਘ ਵਿਚਕਾਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਕਾਰਨ ਦੋਵਾ ’ਚ ਰੰਜਿਸ਼ ਚੱਲੀ ਆ ਰਹੀ ਸੀ। ਉਸ ਨੇ ਦੱਸਿਆ ਕਿ ਸ਼ਨੀਵਾਰ ਨੂੰ ਜਦੋਂ ਹਰਦੀਪ ਸਿੰਘ ਪਿੰਡ ਕੋਰਿਆਣਾ ਤੋਂ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਬਲਵਿੰਦਰ ਸਿੰਘ ਨੇ ਉਸ ਨੂੰ ਘੇਰ ਕੇ ਗੋਲ਼ੀ ਮਾਰ ਦਿੱਤੀ। ਉਸ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮ ਬਲਵਿੰਦਰ ਸਿੰਘ ਖ਼ਿਲਾਫ਼ ਥਾਣਾ ਤਲਵੰਡੀ ਸਾਬੋ ਵਿਚ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

Add a Comment

Your email address will not be published. Required fields are marked *