ਪੁਰਾਣੀ ਰੰਜਿਸ਼ ਦੇ ਚੱਲਦਿਆਂ ਝਗੜੇ ਦੌਰਾਨ 75 ਸਾਲਾ ਬਜ਼ੁਰਗ ਦੀ ਮੌਤ

ਬਟਾਲਾ : ਨਜ਼ਦੀਕੀ ਪਿੰਡ ਕੀੜੀ ਅਫਗਾਨਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਝਗੜੇ ਦੌਰਾਨ 75 ਸਾਲਾ ਬਜ਼ੁਰਗ ਦੇ ਇਕ ਵਿਅਕਤੀ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਅਤੇ ਮ੍ਰਿਤਕ ਚੰਨਣ ਸਿੰਘ (75) ਪੁੱਤਰ ਤੇਜਾ ਸਿੰਘ ਦੇ ਭਤੀਜੇ ਨੇ ਦੱਸਿਆ ਕਿ ਉਨ੍ਹਾਂ ਦਾ ਚਾਚਾ ਉਨ੍ਹਾਂ ਦੇ ਕੋਲ ਹੀ ਰਹਿੰਦਾ ਸੀ ਅਤੇ ਉਸ ਦਾ ਪਿੰਡ ਕੀੜੀ ਅਫ਼ਗਾਨਾ ਵਿਚ ਕੁਝ ਵਿਅਕਤੀਆਂ ਦੇ ਨਾਲ ਝਗੜਾ ਚੱਲਦਾ ਸੀ ਜਿਸ ਦੌਰਾਨ ਕੁਝ ਦਿਨ ਪਹਿਲਾਂ ਉਕਤ ਵਿਅਕਤੀਆਂ ਵੱਲੋਂ ਉਨ੍ਹਾਂ ਉੱਪਰ 307 ਦਾ ਪਰਚਾ ਕਰਵਾਇਆ ਗਿਆ, ਜਿਸ ਤੋਂ ਬਾਅਦ ਬੀਤੀ ਦੇਰ ਰਾਤ ਉਕਤ ਸਾਰੇ ਵਿਅਕਤੀ ਉਸ ਦੇ ਘਰ ਵਿਚ ਆਏ ਅਤੇ ਦਰਵਾਜ਼ੇ ਅੱਗੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਉਸ ਦੱਸਿਆ ਕਿ ਇਸ ਦੌਰਾਨ ਉਸ ਦੀ ਮਾਤਾ, ਪਤਨੀ ਅਤੇ ਚਾਚਾ ਗੇਟ ਦੇ ਨਜ਼ਦੀਕ ਪਹੁੰਚੇ ਤਾਂ ਸਬੰਧਤ ਵਿਅਕਤੀਆਂ ਵੱਲੋਂ ਧੱਕਾ ਮੁੱਕੀ ਕਰਨ ਦੌਰਾਨ ਉਨ੍ਹਾਂ ਦਾ ਚਾਚਾ ਜ਼ਮੀਨ ’ਤੇ ਡਿੱਗ ਪਿਆ ਅਤੇ ਬਾਅਦ ਵਿਚ ਉਨ੍ਹਾਂ ਨੇ ਆਪਣੇ ਚਾਚੇ ਨੂੰ ਚੁੱਕ ਕੇ ਮੰਜੇ ’ਤੇ ਲਿਟਾਇਆ ਅਤੇ ਅੱਜ ਸਵੇਰੇ ਦੇਖਿਆ ਕਿ ਉਨ੍ਹਾਂ ਦੇ ਚਾਚੇ ਚੰਨਣ ਸਿੰਘ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧੀ ਉਨ੍ਹਾਂ ਨੇ ਸਥਾਨਕ ਪੁਲਸ ਨੂੰ ਸੂਚਿਤ ਕੀਤਾ ਅਤੇ ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇਗਾ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ।

ਉਧਰ ਦੂਜੇ ਪਾਸੇ ਮ੍ਰਿਤਕ ਦੀ ਭਰਜਾਈ ਮਹਿੰਦਰ ਕੌਰ ਅਤੇ ਸਰਬਜੀਤ ਦੀ ਪਤਨੀ ਜਤਿੰਦਰ ਕੌਰ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਸੰਬੰਧਤ ਵਿਅਕਤੀਆਂ ਦੇ ਖ਼ਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਸਬੰਧਤ ਵਿਅਕਤੀਆਂ ਵਿਰੁੱਧ ਪੁਲਸ ਕਾਰਵਾਈ ਨਹੀਂ ਕਰਦੀ ਤਾਂ ਉਹ ਲਾਸ਼ ਨੂੰ ਹਰਚੋਵਾਲ ਚੌਕ ਵਿਖੇ ਰੱਖ ਕੇ ਪੁਲਸ ਪ੍ਰਸ਼ਾਸਨ ਦੇ ਖ਼ਿਲਾਫ਼ ਸੰਘਰਸ਼ ਕਰਨਗੇ ਅਤੇ ਇਨਸਾਫ ਮਿਲਣ ਤੱਕ ਇਸ ਸੰਘਰਸ਼ ਨੂੰ ਜਾਰੀ ਰੱਖਣਗੇ ।

Add a Comment

Your email address will not be published. Required fields are marked *