ਗਾਇਕ ਯੁਵਰਾਜ ਹੰਸ ਦੂਜੀ ਵਾਰ ਬਣਨਗੇ ਪਿਤਾ, ਪਤਨੀ ਮਾਨਸੀ ਸ਼ਰਮਾ ਨੇ ਫਲਾਂਟ ਕੀਤਾ ‘ਬੇਬੀ ਬੰਪ’

ਜਲੰਧਰ : ਪ੍ਰਸਿੱਧ ਸੂਫੀ ਗਾਇਕ ਹੰਸ ਰਾਜ ਹੰਸ ਦੇ ਪਰਿਵਾਰ ‘ਚ ਖ਼ੁਸ਼ੀਆਂ ਇਕ ਵਾਰ ਮੁੜ ਦਸਤਕ ਦੇਣ ਵਾਲੀਆਂ ਹਨ। ਜੀ ਹਾਂ, ਹੰਸ ਰਾਜ ਹੰਸ ਦੂਜੀ ਵਾਰ ਦਾਦਾ ਬਣਨ ਜਾ ਰਹੇ ਹਨ। ਦਰਅਸਲ, ਉਨ੍ਹਾਂ ਦੇ ਛੋਟੇ ਪੁੱਤਰ ਯੁਵਰਾਜ ਹੰਸ ਦੀ ਪਤਨੀ ਅਤੇ ਅਦਾਕਾਰਾ ਮਾਨਸੀ ਸ਼ਰਮਾ ਆਪਣੇ ਦੂਜੇ ਬੱਚੇ ਦਾ ਸੁਵਾਗਤ ਕਰਨ ਜਾ ਰਹੇ ਹਨ। ਹਾਲ ਹੀ ‘ਚ ਮਾਨਸੀ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ ‘ਚ ਮਾਨਸੀ ਸ਼ਰਮਾ ਨੇ ਰੈੱਡ ਕਲਰ ਦੀ ਸ਼ਾਰਟ ਡਰੈੱਸ ਪਹਿਨੀ ਹੈ, ਜਿਸ ‘ਚ ਉਹ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਮਾਨਸੀ ਨੇ ਕੈਪਸ਼ਨ ‘ਚ ਲਿਖਿਆ, ”BABY TWO is on the way 🧿🙏 Need Ur Blessings n Love 🙏 Thank You Baba Ji For Everything 🙏🙏🧿🧿 #Mommy #Life #Blessed #Baby2Is OnTheWay #Happiness #ThankYouBabaJiForEverything 🙏🙏”। ਇਸ ਤੋਂ ਇਲਾਵਾ ਮਾਨਸੀ ਸ਼ਰਮਾ ਨੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ‘ਚ ਉਸ ਨੇ ਆਪਣਾ ਬੇਬੀ ਬੰਪ ਵਿਖਾਇਆ ਹੈ।

ਦੱਸ ਦੇਈਏ ਕਿ ਮਾਨਸੀ ਸ਼ਰਮਾ ਪੰਜਾਬੀ ਫ਼ਿਲਮਾਂ ਦੇ ਨਾਲ-ਨਾਲ ਕਈ ਟੀ. ਵੀ. ਸੀਰੀਅਲਜ਼ ‘ਚ ਵੀ ਕੰਮ ਕਰ ਚੁੱਕੀ ਹੈ। ਮਾਨਸੀ ਸ਼ਰਮਾ ਨੂੰ ਟੀ. ਵੀ. ਸੀਰੀਅਲ ‘ਛੋਟੀ ਸਰਦਾਰਨੀ’ ‘ਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਹ ਸੁਰਖੀਆਂ ‘ਚ ਆਈ। ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਦਾ ਪਹਿਲਾ ਵੀ ਇਕ ਪੁੱਤਰ ਹੈ, ਜਿਸ ਦਾ ਜਨਮ 12 ਮਈ 2020 ‘ਚ ਹੋਇਆ ਸੀ। ਯੁਵਰਾਜ ਹੰਸ ਤੇ ਮਾਨਸੀ ਹਮੇਸ਼ਾ ਹੀ ਸੋਸ਼ਲ ਮੀਡੀਆ ‘ਤੇ ਆਪਣੇ ਪੁੱਤਰ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। 

Add a Comment

Your email address will not be published. Required fields are marked *