ਪਹਿਲਵਾਨਾਂ ਦੇ ਇਲਜ਼ਾਮਾਂ ਤੋਂ ਬਾਅਦ WFI ਮੁਖੀ ਆਇਆ ਮੀਡੀਆ ਸਾਹਮਣੇ, ਦਿੱਤਾ ਇਹ ਬਿਆਨ

 WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਖਿਲਾਫ FIR ਦਰਜ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੇ ਇਸ ਸਬੰਧੀ ਮੀਡੀਆ ‘ਚ ਆਪਣਾ ਬਿਆਨ ਦਿੱਤਾ ਹੈ। ਬ੍ਰਿਜ ਭੂਸ਼ਨ ਸਿੰਘ ਨੇ ਕਿਹਾ ਕਿ ਧਰਨੇ ’ਤੇ ਬੈਠੇ ਪਹਿਲਵਾਨਾਂ ਦੀਆਂ ਮੰਗਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਆਪਣੇ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਹਰ ਰੋਜ਼ ਉਹ (ਪਹਿਲਵਾਨ) ਆਪਣੀਆਂ ਨਵੀਆਂ ਮੰਗਾਂ ਲੈ ਕੇ ਆ ਰਹੇ ਹਨ। ਉਨ੍ਹਾਂ ਨੇ ਐਫਆਈਆਰ ਦੀ ਮੰਗ ਕੀਤੀ, ਐਫਆਈਆਰ ਦਰਜ ਕੀਤੀ ਗਈ ਅਤੇ ਹੁਣ ਉਹ ਕਹਿ ਰਹੇ ਹਨ ਕਿ ਮੈਨੂੰ ਜੇਲ੍ਹ ਭੇਜਿਆ ਜਾਵੇ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਡਬਲਯੂਐਫਆਈ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਮੈਂ ਵਿਨੇਸ਼ ਫੋਗਾਟ ਦੇ ਕਾਰਨ ਨਹੀਂ, ਸਗੋਂ ਆਪਣੇ ਹਲਕੇ ਦੇ ਲੋਕਾਂ ਕਾਰਨ ਸੰਸਦ ਮੈਂਬਰ ਹਾਂ। ਸਿਰਫ਼ ਇੱਕ ਪਰਿਵਾਰ ਅਤੇ ਅਖਾੜਾ (ਵਿਰੋਧ ਕਰ ਰਹੇ ਹਨ) ਅਤੇ ਹਰਿਆਣਾ ਦੇ 90% ਖਿਡਾਰੀ ਮੇਰੇ ਨਾਲ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ (ਜਾਂਚ ਵਿੱਚ) ਫੈਡਰੇਸ਼ਨ ਦੀ ਕੋਈ ਭੂਮਿਕਾ ਨਹੀਂ ਹੈ। ਇਨ੍ਹਾਂ ਲੋਕਾਂ ਦੀਆਂ ਮੰਗਾਂ ਲਗਾਤਾਰ ਬਦਲਦੀਆਂ ਰਹਿੰਦੀਆਂ ਹਨ। ਜਨਵਰੀ ‘ਚ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਗਈ ਸੀ। ਉਦੋਂ ਵੀ ਮੈਂ ਕਿਹਾ ਸੀ ਕਿ ਜੇਕਰ ਮੈਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੰਦਾ ਹਾਂ ਤਾਂ ਇਸ ਦਾ ਮਤਲਬ ਹੈ ਕਿ ਮੈਂ ਉਨ੍ਹਾਂ ਦੇ ਦੋਸ਼ਾਂ ਨੂੰ ਸਵੀਕਾਰ ਕਰ ਲਿਆ ਹੈ। ਅਸਤੀਫਾ ਦੇਣਾ ਕੋਈ ਵੱਡੀ ਗੱਲ ਨਹੀਂ ਪਰ ਅਪਰਾਧੀ ਬਣ ਕੇ ਨਹੀਂ।

ਮੈਂ ਕਹਿਣਾ ਚਾਹੁੰਦਾ ਹਾਂ ਕਿ ਸਿਰਫ਼ ਇੱਕ ਪਰਿਵਾਰ ਅਤੇ ਸਿਰਫ਼ ਇੱਕ ਅਖਾੜਾ ਕਿਉਂ? ਹਰਿਆਣਾ ਦੇ ਹੋਰ ਖਿਡਾਰੀ ਕਿਉਂ ਨਹੀਂ? ਹਿਮਾਚਲ, ਮਹਾਰਾਸ਼ਟਰ, ਮੱਧ ਪ੍ਰਦੇਸ਼ ਆਦਿ ਰਾਜਾਂ ਦੇ ਖਿਡਾਰੀ ਕਿਉਂ ਨਹੀਂ? 12 ਸਾਲਾਂ ਤੋਂ ਲਗਾਤਾਰ ਉਨ੍ਹਾਂ ਨਾਲ ਜਿਨਸੀ ਸ਼ੋਸ਼ਣ ਹੋ ਰਿਹਾ ਹੈ, ਦੇਸ਼ ਦੇ ਹੋਰ ਖਿਡਾਰੀਆਂ ਨਾਲ ਅਜਿਹਾ ਜਿਨਸੀ ਸ਼ੋਸ਼ਣ ਕਿਉਂ ਨਹੀਂ ਹੁੰਦਾ?

ਮੈਨੂੰ ਸੁਪਰੀਮ ਕੋਰਟ ‘ਤੇ ਪੂਰਾ ਭਰੋਸਾ ਹੈ, ਇਸ ਦੇਸ਼ ‘ਚ ਸੁਪਰੀਮ ਕੋਰਟ ਤੋਂ ਵੱਡਾ ਕੋਈ ਨਹੀਂ ਹੋ ਸਕਦਾ। ਸੁਪਰੀਮ ਕੋਰਟ ਦੇ ਸਾਹਮਣੇ ਐਫਆਈਆਰ ਦਰਜ ਕਰਨ ਦੀ ਗੱਲ ਹੋਈ ਹੈ। ਮੈਨੂੰ ਜਾਂਚ ਏਜੰਸੀ ‘ਤੇ ਪੂਰਾ ਭਰੋਸਾ ਹੈ। ਮੈਂ ਪੂਰੀ ਤਰ੍ਹਾਂ ਨਿਰਦੋਸ਼ ਹਾਂ ਅਤੇ ਇਨ੍ਹਾਂ ਦੋਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਹਾਂ, ਜਾਂਚ ਵਿੱਚ ਸਹਿਯੋਗ ਕਰਨ ਲਈ ਵੀ ਤਿਆਰ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਲਗਾਤਾਰ ਉਨ੍ਹਾਂ ਤੱਕ ਪਹੁੰਚ ਰਹੀ ਹੈ। ਜਦੋਂ ਉਸ ਨੂੰ ਲੱਗਾ ਕਿ ਜਾਂਚ ਕਮੇਟੀ ਵਿੱਚ ਕੋਈ ਦੋਸ਼ ਸਾਬਤ ਨਹੀਂ ਹੋ ਰਿਹਾ ਤਾਂ ਉਸ ਨੇ ਕਮੇਟੀ ਦੀ ਰਿਪੋਰਟ ਦੇ ਜਨਤਕ ਹੋਣ ਦਾ ਇੰਤਜ਼ਾਰ ਨਹੀਂ ਕੀਤਾ ਅਤੇ ਨਵਾਂ ਕੇਸ ਲੈ ਕੇ ਸੁਪਰੀਮ ਕੋਰਟ ਚਲੇ ਗਏ।

ਡਬਲਯੂਐਫਆਈ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਮੈਂ ਸ਼ੁਰੂ ਤੋਂ ਹੀ ਕਹਿੰਦਾ ਆ ਰਿਹਾ ਹਾਂ ਕਿ ਇਸ ‘ਚ ਦੇਸ਼ ਦੇ ਕੁਝ ਉਦਯੋਗਪਤੀ, ਜਿਨ੍ਹਾਂ ਨੂੰ ਮੇਰੇ ਤੋਂ ਤਕਲੀਫ ਹੈ ਤੇ ਕਾਂਗਰਸ ਦਾ ਹੱਥ ਹੈ। ਅੱਜ ਪਤਾ ਲਗ ਗਿਆ ਹੈ ਕਿ ਇਸ ‘ਚ ਕਿਸ ਦਾ ਹੱਥ ਹੈ।

Add a Comment

Your email address will not be published. Required fields are marked *