ਵਿਰਾਟ ਕੋਹਲੀ ਤੇ ਗੌਤਮ ਗੰਭੀਰ ਫਿਰ ਭਿੜੇ, RCB ਦੀ LSG ‘ਤੇ ਜਿੱਤ ਮਗਰੋਂ ਹੋਈ ਤਿੱਖੀ ਬਹਿਸ

ਸੋਮਵਾਰ ਨੂੰ ਆਈ. ਪੀ. ਐੱਲ. ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਲਖਨਊ ਸੁਪਰ ਜਾਇੰਟਸ ਦੀਆਂ ਟੀਮਾਂ ਆਹਮੋ ਸਾਹਮਣੇ ਸਨ। ਇਸ ਲੋਅ ਸਕੋਰਿੰਗ ਮੁਕਾਬਲੇ ਵਿਚ ਬੈਂਗਲੁਰੂ ਨੇ ਲਖਨਊ ਨੂੰ 18 ਦੌੜਾਂ ਨਾਲ ਹਰਾਇਆ। ਬੈਂਗਲੁਰੂ ਵੱਲੋਂ ਨਿਰਧਾਰਿਤ 20 ਓਵਰਾਂ ਵਿਚ ਦਿੱਤੇ 127 ਦੌੜਾਂ ਦੇ ਟੀਚੇ ਦੇ ਜਵਾਬ ਵਿਚ ਲਖਨਊ ਮਹਿਜ਼ 108 ਦੌੜਾਂ ‘ਤੇ ਹੀ ਸਿਮਟ ਗਈ। ਰਾਇਲ ਚੈਲੰਜਰਜ਼ ਬੈਂਗਲੁਰੂ ਜਦੋਂ ਮੈਚ ਜਿੱਤੀ ਤਾਂ ਬੈਂਗਲੁਰੂ ਦੇ ਖਿਡਾਰੀ ਵਿਰਾਟ ਕੋਹਲੀ ਤੇ ਲਖਨਊ ਸੁਪਰ ਜਾਇੰਟਸ ਦੇ ਮੈਂਟੋਰ ਗੌਤਮ ਗੰਭੀਰ ਆਹਮੋ-ਸਾਹਮਣੇ ਹੋ ਗਏ। ਦੋਹਾਂ ਟੀਮਾਂ ਦੇ ਸਾਥੀਆਂ ਨੇ ਵਿਚ ਆ ਕੇ ਬਚਾਅ ਕੀਤਾ। 

ਪੂਰੀ ਘਟਨਾ ਤੋਂ ਬਾਅਦ ਵਿਰਾਟ ਕੋਹਲੀ ਲੰਬੇ ਸਮੇਂ ਤਕ ਕੇ. ਐੱਲ. ਰਾਹੁਲ ਦੇ ਨਾਲ ਖੜ੍ਹਾ ਹੋ ਕੇ ਇਸ ਮੁੱਦੇ ’ਤੇ ਚਰਚਾ ਕਰਦਾ ਦਿਖਾਈ ਦਿੱਤਾ। ਦੱਸ ਦੇਈਏ ਕਿ ਦੋਵੇਂ ਟੀਮਾਂ ਵਿਚਾਲੇ ਸੈਸ਼ਨ ਦੇ ਪਿਛਲੇ ਮੁਕਾਬਲੇ ਵਿਚ ਵੀ ਦੋਵਾਂ ਵਿਚਾਲੇ ਬਹਿਸ ਹੋਈ ਸੀ ਪਰ ਮੈਚ ਤੋਂ ਬਾਅਦ ਦੋਵਾਂ ਦੀ ਇਕ-ਦੂਜੇ ਨੂੰ ਜੱਫੀ ਪਾਈ ਫੋਟੋ ਬਾਹਰ ਆਈ ਸੀ। ਫੈਨਸ ਨੂੰ ਉਮੀਦ ਸੀ ਕਿ ਸਭ ਕੁਝ ਸਹੀ ਹੋ ਗਿਆ ਪਰ ਤਾਜ਼ਾ ਘਟਨਾਕ੍ਰਮ ਤੋਂ ਬਾਅਦ ਇਕ ਵਾਰ ਫਿਰ ਤੋਂ ਦੋਵਾਂ ਵਿਚਾਲੇ ਤਣਾਅ ਦੇ ਸਬੂਤ ਸਾਹਮਣੇ ਆਉਣ ਲੱਗੇ ਹਨ। 

ਜ਼ਿਕਰਯੋਗ ਹੈ ਕਿ ਗੰਭੀਰ ਤੇ ਵਿਰਾਟ ਪਹਿਲਾਂ ਵੀ ਆਈ. ਪੀ. ਐੱਲ.-2013 ਵਿਚ ਜਨਤਕ ਤੌਰ ’ਤੇ ਬਹਿਸਬਾਜ਼ੀ ਕਰਦੇ ਦਿਸੇ ਸਨ। ਇਸ ਤੋਂ ਬਾਅਦ ਤੋਂ ਸੋਸ਼ਲ ਮੀਡੀਆ ’ਤੇ ਅਕਸਰ ਗੌਤਮ ਗੰਭੀਰ ਵਲੋਂ ਵਿਰਾਟ ਦੇ ਰਵੱਈਏ ’ਤੇ ਸਵਾਲ ਚੁੱਕੇ ਗਏ।

Add a Comment

Your email address will not be published. Required fields are marked *