ਪਰਮਜੀਤ ਸਿੰਘ ਪੰਜਵੜ ਦੀ ਮ੍ਰਿਤਕ ਦੇਹ ਪਾਕਿਸਤਾਨ ਸਰਕਾਰ ਪੰਜਾਬ ਭੇਜਣ ਦਾ ਕਰੇ ਪ੍ਰਬੰਧ : ਹਰਦੀਪ ਨਿੱਝਰ

ਡੈਲਟਾ : ਲੰਬੇ ਸਮੇਂ ਤੋ ਰੂਪੋਸ਼ ਤੇ ਜਲਾਵਤਨ ਰਹਿ ਰਹੇ ਪਰਮਜੀਤ ਸਿੰਘ ਪੰਜਵੜ ਨੂੰ ਲਾਹੌਰ ਵਿਖੇ ਆਪਣੇ ਘਰ ਦੇ ਬਾਹਰ ਪਾਰਕ ’ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰਨਾ ਪਾਕਿਸਤਾਨ ਸਰਕਾਰ ਦੇ ਮੱਥੇ ’ਤੇ ਵੱਡਾ ਕਲੰਕ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰੂ ਨਾਨਕ ਸਿੱਖ ਗੁਰਦਵਾਰਾ ਡੈਲਟਾ ਦੇ ਮੁਖੀ ਹਰਦੀਪ ਸਿੰਘ ਨਿੱਝਰ ਨੇ ਕੀਤਾ। 

ਨਿੱਝਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਸਿੱਖ ਕੌਮ ਦੇ ਜੁਝਾਰੂ ਸੂਰਮਿਆਂ ਦੀ ਸੁਰੱਖਿਆ ਯਕੀਨੀ ਬਣਾਵੇ। ਨਿੱਝਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਇਨਸਾਫ਼ ਪਸੰਦ ਅਤੇ ਆਜ਼ਾਦੀ ਪਸੰਦ ਸਿੱਖਾਂ ਵੱਲੋਂ ਕੈਨੇਡਾਂ ਵੈਨਕੂਵਰ ਪਾਕਿਸਤਾਨੀ ਅੰਬੈਸੀ ਵਿਖੇ ਪਾਕਿਸਤਾਨ ਕੌਂਸਲਰ ਨੂੰ ਮੰਗ-ਪੱਤਰ ਦਿੱਤਾ ਜਾਵੇਗਾ ਕਿ ਪਰਮਜੀਤ ਸਿੰਘ ਪੰਜਵੜ ਦੇ ਸਰੀਰ ਨੂੰ ਪਾਕਿਸਤਾਨ ਸਰਕਾਰ ਪੰਜਾਬ ਭੇਜਣ ਦਾ ਪ੍ਰਬੰਧ ਕਰੇ, ਉੱਥੇ ਪਾਕਿਸਤਾਨ ਸਰਕਾਰ ਪਾਕਿਸਤਾਨ ’ਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ।

Add a Comment

Your email address will not be published. Required fields are marked *