ਸਕੂਲ ਪਾਠਕ੍ਰਮ ’ਚੋਂ ਸਾਜ਼ਿਸ਼ਨ ਹਟਾਇਆ ਜਾ ਰਿਹੈ ਇਤਿਹਾਸ : ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖ਼ਦਸ਼ਾ ਜਤਾਇਆ ਕਿ ਵਿਦਿਆਰਥੀਆਂ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਵਿਰਵੇ ਕਰਨ ਲਈ ਸਕੂਲ ਪਾਠਕ੍ਰਮ ’ਚੋਂ ਸਾਜ਼ਿਸ਼ਨ ਇਤਿਹਾਸਕ ਘਟਨਾਵਾਂ, ਖ਼ਾਸ ਕਰਕੇ ਧਾਰਮਿਕ ਇਤਿਹਾਸ ਹਟਾਇਆ ਜਾ ਰਿਹਾ ਹੈ। ਮੋਹਾਲੀ ਦੇ ਫ਼ੇਜ਼ 3ਬੀ-1 ਸਥਿਤ ਰਾਮਗੜ੍ਹੀਆ ਭਵਨ ਵਿਖੇ ਸਿੱਖ ਰਾਜ ਦੇ ਉਸਰੱਈਏ ਅਤੇ 18ਵੀਂ ਸਦੀ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਰਾਮਗੜ੍ਹੀਆ ਸਭਾ ਮੋਹਾਲੀ ਵੱਲੋਂ ਕਰਵਾਏ ਗਏ ਸਮਾਗਮ ‘ਚ ਸੰਗਤ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਰਬਾਬ ਤੋਂ ਰਣਜੀਤ ਨਗਾੜੇ ਤੱਕ ਦੇ ਸਿੱਖ ਇਤਿਹਾਸ ਨਾਲ ਵਿਦਿਆਰਥੀਆਂ ਨੂੰ ਜੋੜ ਕੇ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਅਤੇ ਗੁਰਬਾਣੀ ਨਾਲ ਜੁੜ ਕੇ ਜੇਕਰ ਬੱਚੇ ਚੰਗੇ ਇਨਸਾਨ ਬਣ ਗਏ ਤਾਂ ਜ਼ਿੰਦਗੀ ਦੇ ਬਾਕੀ ਪੜਾਅ ਵੀ ਉਹ ਸੁਖਾਲੇ ਹੀ ਸਰ ਕਰ ਲੈਣਗੇ। ਉਨ੍ਹਾਂ ਅਜਿਹੇ ਸਮਾਗਮਾਂ ਨੂੰ ਇਸ ਦਿਸ਼ਾ ਵਿਚ ਚੰਗੀ ਪਹਿਲ ਕਰਾਰ ਦਿੱਤਾ।

ਮਿਸਲਾਂ ਦੇ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਹਲੀਮੀ ਸਿੱਖ ਰਾਜ ਦਾ ਮੁੱਢ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਤੋਂ ਬੱਝਣਾ ਸ਼ੁਰੂ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਉਦੋਂ ਸਿੱਖਾਂ ਦੀ ਗਿਣਤੀ ਮਹਿਜ਼ 6 ਫ਼ੀਸਦੀ ਸੀ ਅਤੇ ਸਿੱਖਾਂ ਨੇ ਵਿਸ਼ਾਲ ਸਿੱਖ ਰਾਜ ਖੜ੍ਹਾ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਗੁਰਬਾਣੀ ਉਦੋਂ ਹਰ ਘਰ ਵਿਚ ਸੀ ਅਤੇ ਸਿੱਖ ਬਾਣੀ-ਬਾਣੇ ਅਤੇ ਸਿਦਕ ਦੇ ਪੱਕੇ ਸਨ, ਜਿਸ ਕਾਰਨ ਸਿੱਖਾਂ ਦੀ ਹਰ ਮੈਦਾਨ ਫ਼ਤਹਿ ਹੁੰਦੀ ਰਹੀ।

Add a Comment

Your email address will not be published. Required fields are marked *