ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਦਿਲਜੀਤ-ਨਿਮਰਤ ਦੀ ਫ਼ਿਲਮ ‘ਜੋੜੀ’, ਦੇਖੋ ਪਬਲਿਕ ਰੀਵਿਊ
May 8, 2023
ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਸਟਾਰਰ ਫ਼ਿਲਮ ‘ਜੋੜੀ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਫ਼ਿਲਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ,ਦੱਸ ਦੇਈਏ ਕਿ ਦਿਲਜੀਤ ਤੇ ਨਿਮਰਤ ਪਹਿਲੀ ਵਾਰ ਕਿਸੇ ਫ਼ਿਲਮ ’ਚ ਇਕੱਠੇ ਨਜ਼ਰ ਆ ਰਹੇ ਹਨ। ਦੋਵਾਂ ਦੀ ਜੋੜੀ ਦੇਖਣ ਲਈ ਲੋਕ ਕਾਫੀ ਉਤਸ਼ਾਹਿਤ ਸਨ ਤੇ ਦਰਸ਼ਕਾਂ ਨੂੰ ਇਸ ਫ਼ਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਬੇਹੱਦ ਖ਼ੁਸ਼ ਦੇਖਿਆ ਜਾ ਰਿਹਾ ਹੈ।
‘ਜੋੜੀ’ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਤੋਂ ਇਲਾਵਾ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਅੰਬਰਦੀਪ ਸਿੰਘ ਨੇ ਕੀਤਾ ਹੈ। ਇਸ ਫ਼ਿਲਮ ਨੂੰ ਦਲਜੀਤ ਥਿੰਦ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ

