ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ’ਤੇ ਬਲਾਸਟ ਵਾਲੀ ਜਗ੍ਹਾ ਪਹੁੰਚੀ NIA ਦੀ ਟੀਮ
May 9, 2023
ਅੰਮ੍ਰਿਤਸਰ – ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਉੱਪਰ 2 ਦਿਨਾਂ ’ਚ ਹੋਏ ਧਮਾਕਿਆਂ ਤੋਂ ਬਾਅਦ ਲਗਾਤਾਰ ਪੁਲਸ ਦੀਆਂ ਵੱਖ-ਵੱਖ ਟੀਮਾਂ ਜਾਂਚ ਲਈ ਪਹੁੰਚ ਰਹੀਆਂ ਸਨ। ਦੇਰ ਸ਼ਾਮ ਐੱਨ. ਆਈ. ਏ. ਦੀ ਟੀਮ ਬਲਾਸਟ ਵਾਲੀ ਥਾਂ ’ਤੇ ਪਹੁੰਚੀ ਅਤੇ ਉਨ੍ਹਾਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਅੰਮ੍ਰਿਤਸਰ ਦੇ ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਅੱਜ ਐੱਨ. ਆਈ. ਏ. ਦੀ ਟੀਮ ਜਾਂਚ ਲਈ ਪਹੁੰਚੀ ਹੈ। ਉਸ ਤੋਂ ਇਲਾਵਾ ਪੁਲਸ ਵੱਲੋਂ ਵੀ ਆਪਣੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਰਾਸਤੀ ਮਾਰਗ ’ਤੇ ਸਥਿਤ ਹੋਟਲ ਮਾਲਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ ਤਾਂ ਜੋ ਕਿ ਹਰ ਇਕ ਪਹਿਲੂ ਤੋਂ ਇਸ ਹਰ ਕਿਸੇ ਦੀ ਜਾਂਚ ਕੀਤੀ ਜਾ ਸਕੇ।

