ਮੱਧ ਪ੍ਰਦੇਸ਼ : ਪੁਲ ਤੋਂ ਹੇਠਾਂ ਡਿੱਗੀ ਬੱਸ, 15 ਲੋਕਾਂ ਦੀ ਮੌਤ

ਖਰਗੋਨ- ਮੱਧ ਪ੍ਰਦੇਸ਼ ਦੇ ਖਰਗੋਨ ‘ਚ ਮੰਗਲਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਸ਼੍ਰੀਖੰਡੀ ਤੋਂ ਇੰਦੌਰ ਜਾ ਰਹੀ ਬੱਸ ਪੁਲ ਤੋਂ ਹੇਠਾਂ ਡਿੱਗ ਗਈ ਹੈ। ਇਸ ਹਾਦਸੇ ‘ਚ ਹੁਣ ਤੱਕ 15 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 20 ਤੋਂ ਵੱਧ ਜ਼ਖ਼ਮੀ ਦੱਸੇ ਜਾ ਰਹੇ ਹਨ। ਪਿੰਡ ਵਾਸੀਆਂ ਦੀ ਮਦਦ ਨਾਲ ਬਚਾਅ ਕੰਮ ਸ਼ੁਰੂ ਕੀਤਾ ਗਿਆ ਹੈ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਮੱਧ ਪ੍ਰਦੇਸ਼ ਸਰਕਾਰ ਨੇ ਖਰਗੋਨ ਬੱਸ ਹਾਦਸੇ ‘ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ, ਗੰਭੀਰ ਰੂਪ ਨਾਲ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਅਤੇ ਮਾਮੂਲੀ ਰੂਪ ਨਾਲ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ।

Add a Comment

Your email address will not be published. Required fields are marked *