ਮੈਂ ਉਨ੍ਹਾਂ ਸਾਰਿਆਂ ਦੀ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ: ਸੇਰੇਨਾ

ਨਿਊਯਾਰਕ,3 ਸਤੰਬਰ-: ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਟੈਨਿਸ ਕੋਰਟ ’ਤੇ ਕਈ ਰਿਕਾਰਡ ਕਾਇਮ ਕਰਨ ਵਾਲੀ 41 ਸਾਲਾ ਸੇਰੇਨਾ ਵਿਲੀਅਮਜ਼ ਯੂਐੱਸ ਓਪਨ ਟੈਨਿਸ ਟੂਰਨਾਮੈਂਟ ਦੇ ਤੀਜੇ ਦੌਰ ਵਿੱਚ ਹੀ ਹਾਰ ਗਈ ਤੇ ਉਸ ਨੇ ਪਹਿਲਾਂ ਹੀ ਸੰਕੇਤ ਦਿੱਤਾ ਸੀ ਕਿ ਯੂਐੱਸ ਓਪਨ ਉਸ ਦਾ ਆਖਰੀ ਟੂਰਨਾਮੈਂਟ ਹੋਵੇਗਾ।

ਇਸ ਤਰ੍ਹਾਂ 23 ਵਾਰ ਦੇ ਗ੍ਰੈਂਡ ਸਲੈਮ ਚੈਂਪੀਅਨ ਨੇ ਟੈਨਿਸ ਨੂੰ ਅਲਵਿਦਾ ਕਹਿ ਦਿੱਤਾ। ਸ਼ੁੱਕਰਵਾਰ ਰਾਤ ਤਿੰਨ ਘੰਟੇ ਤੋਂ ਵੱਧ ਚੱਲੇ ਮੈਚ ਵਿੱਚ ਉਸ ਨੂੰ ਅਜਲਾ ਤੋਮਲਾਜਾਨੋਵਿਕ ਤੋਂ 7-5, 6-7(4), 6-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਸੇਰੇਨਾ ਦਾ ਸ਼ਾਟ ਨੈੱਟ ‘ਤੇ ਲੱਗਾ ਤਾਂ ਉਸ ਦੀਆਂ ਅੱਖਾਂ ਛਲਕ ਗਈਆਂ। ਉਸ ਨੇ ਮੈਚ ਤੋਂ ਬਾਅਦ ਕਿਹਾ, ‘ਇਹ ਮੇਰੇ ਲਈ ਹੁਣ ਤੱਕ ਦੀ ਸਭ ਤੋਂ ਸ਼ਾਨਦਾਰ ਸਫਰ ਰਿਹਾ ਹੈ। ਮੈਂ ਉਨ੍ਹਾਂ ਸਾਰਿਆਂ ਦੀ ਧੰਨਵਾਦੀ ਹਾਂ, ਜਿਨ੍ਹਾਂ ਨੇ ਉਸ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ।’

Add a Comment

Your email address will not be published. Required fields are marked *