ਪੰਜਾਬ ਦੇ ਇੱਕ ਹੋਰ ਗੱਭਰੂ ਦੀ ਅਮਰੀਕਾ ‘ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਰਸਾਲ ਸਿੰਘ

ਚੋਗਾਵਾਂ – ਰੋਜ਼ੀ-ਰੋਟੀ ਦੀ ਭਾਲ ਲਈ ਅਮਰੀਕਾ ਗਏ ਕਸਬਾ ਚੋਗਾਵਾਂ ਦੇ ਇੱਕ ਨੌਜਵਾਨ ਰਸਾਲ ਸਿੰਘ ਪੁੱਤਰ ਬੱਚਿਤਰ ਸਿੰਘ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਮਾਚਾਰ ਤੋਂ ਬਾਅਦ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਦੌੜ ਰਹੀ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਹੈ।

ਇਸ ਸਬੰਧੀ ਮ੍ਰਿਤਕ ਰਸਾਲ ਸਿੰਘ ਚਾਚਾ ਸਾਬਕਾ ਸਰਪੰਚ ਜਤਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਰਸਾਲ ਸਿੰਘ ਕੁਝ ਦਿਨ ਪਹਿਲਾ ਹੀ ਅਮਰੀਕਾ ਗਿਆ ਸੀ। ਜਿੱਥੇ ਉਸ ਨਾਲ ਭਿਆਨਕ ਸੜਕ ਹਾਦਸੇ ਵਾਪਰ ਗਿਆ ਅਤੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਇਸ ਮੌਕੇ ਉਸ ਨੂੰ ਅਮਰੀਕਾ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਜਿੱਥੇ ਉਸਦੀ ਮੌਤ ਹੋ ਗਈ। ਰਸਾਲ ਸਿੰਘ ਆਪਣੇ ਮਾਤਾ-ਪਿਤਾ ਦਾ ਇੱਕਲੌਤਾ ਸਹਾਰਾ ਸੀ।

Add a Comment

Your email address will not be published. Required fields are marked *