ਕਰਨਾਟਕ ਚੋਣਾਂ: ਐਗਜ਼ਿਟ ਪੋਲ ਵਿੱਚ ਕਾਂਗਰਸ ਅੱਗੇ

ਬੰਗਲੂਰੂ, 10 ਮਈ-: ਕਰਨਾਟਕ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਾਂ ਦਾ ਕੰਮ ਮੁਕੰਮਲ ਹੋਣ ਮਗਰੋਂ ਚੋਣ ਮੈਦਾਨ ’ਚ ਉੱਤਰੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ    ਦੀ ਕਿਸਮਤ ਈਵੀਐੱਮਜ਼ ’ਚ ਬੰਦ ਹੋ ਗਈ ਤੇ ਇਨ੍ਹਾਂ ਚੋਣਾਂ ਦੇ ਨਤੀਜੇ 13 ਮਈ ਨੂੰ ਆਉਣਗੇ।

ਕਰਨਾਟਕ ਵਿਧਾਨ ਸਭਾ ਲਈ ਵੋਟਾਂ ਪੈਣ ਤੋਂ ਬਾਅਦ ਸਾਹਮਣੇ ਆਏ ਐਗਜ਼ਿਟ ਪੋਲ ਵਿੱਚ ਮੁੱਖ ਮੁਕਾਬਲਾ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਬਣਦਾ ਦਿਖਾਈ ਦੇ ਰਿਹਾ ਹੈ। ਜ਼ਿਆਦਾਤਰ ਏਜੰਸੀਆਂ ਦੇ ਐਗਜ਼ਿਟ ਪੋਲਜ਼ ਵਿੱਚ ਕਾਂਗਰਸ ਨੂੰ ਅੱਗੇ ਦਿਖਾਇਆ ਗਿਆ ਹੈ ਤੇ ਕਈ ਏਜੰਸੀਆਂ ਨੇ ਸੂਬੇ ’ਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਾ ਮਿਲਦਾ ਹੋਣ ਕਾਰਨ ਲਟਕਵੀਂ ਵਿਧਾਨ ਸਭਾ ਬਣਨ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ। ਅਜਿਹੇ ਵਿੱਚ ਸੂਬੇ ਅੰਦਰ ਸਰਕਾਰ ਬਣਾਉਣ ਵਿੱਚ ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵੇਗੌੜਾ ਦੀ ਅਗਵਾਈ ਹੇਠਲੀ ਜਨਤਾ ਦਲ (ਐੱਸ) ਦੀ ਭੂਮਿਕਾ ਅਹਿਮ ਹੋ ਸਕਦੀ ਹੈ।

Add a Comment

Your email address will not be published. Required fields are marked *