ਈਮੇਲ ਰਾਹੀਂ ਧਮਕੀ ਮਿਲਣ ਮਗਰੋਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵਿਦੇਸ਼ ਲਈ ਹੋਏ ਰਵਾਨਾ

 ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਅਚਾਨਕ ਵਿਦੇਸ਼ ਚਲੇ ਗਏ ਹਨ। ਉਨ੍ਹਾਂ ਨੇ ਵਿਦੇਸ਼ ਜਾਣ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਹਾਲਾਂਕਿ ਪਿਤਾ ਬਲਕੌਰ ਸਿੰਘ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਹਨਾਂ ਦੇ ਪੁੱਤਰ ਦਾ ਕਾਰੋਬਾਰ ਕਈ ਦੇਸ਼ਾਂ ’ਚ ਫੈਲਿਆ ਹੋਇਆ ਹੈ, ਜਿਸ ਨੂੰ ਉਹ 2 ਮਹੀਨਿਆਂ ’ਚ ਸਮੇਟ ਲੈਣਗੇ। ਫ਼ਿਲਹਾਲ  ਉਨ੍ਹਾਂ ਦੇ ਵਾਪਸੀ ਦੀ ਵੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ।

ਚਰਚਾਵਾਂ ਚੱਲ ਰਹੀਆਂ ਹਨ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਧਮਕੀ ਦੇ ਡਰ ਤੋਂ ਵਿਦੇਸ਼ ਗਏ ਹਨ। ਦੱਸ ਦੇਈਏ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਈ-ਮੇਲ ’ਤੇ ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਂ ਤੋਂ ਇਕ ਵਾਰ ਫ਼ਿਰ ਤੋਂ ਧਮਕੀ ਮਿਲੀ ਸੀ।ਧਮਕੀ ਦੇਣ ਵਾਲਿਆਂ ਨੇ ਕਿਹਾ ਕਿ ਜੇਕਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਨੂੰ ਲੈ ਕੇ ਕੁਝ ਬੋਲੇਗਾ ਤਾਂ ਤੇਰਾ ਹਾਲ ਤੇਰੇ ਪੁੱਤਰ ਤੋਂ ਜ਼ਿਆਦਾ ਖ਼ਤਰਨਾਕ ਹੋਵੇਗਾ।

ਧਮਕੀ ਦੇਣ ਵਾਲਿਆਂ ਨੇ ਅੱਗੇ ਕਿਹਾ ਸਿੱਧੂ ਮੂਸੇਵਾਲਾ ਦੇ ਬਾਪ ਤੂੰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਾਡੇ ਭਰਾਵਾਂ ਦੀ ਸੁਰੱਖਿਆ ਲਈ ਕੁਝ ਬੋਲੇਗਾ ਤੇਰਾ ਤਾਂ ਪਤਾ ਵੀ ਨਹੀਂ ਲੱਗੇਗਾ ਤੈਨੂੰ ਮਾਰ ਕੇ ਚੱਲੇ ਜਾਵਾਂਗੇ। ਉਨ੍ਹਾਂ ਨੇ ਕਿਹਾ ਕਿ ਤੂੰ ਅਤੇ ਤੇਰਾ ਪੁੱਤਰ ਮਾਲਕ ਨਹੀਂ ਹੋ ਜਿਸ ਨੂੰ ਚਾਹੋਗੇ ਉਸ ਨੂੰ ਸੁਰੱਖਿਆ ਮਿਲ ਜਾਵੇਗੀ। ਤੇਰੇ ਪੁੱਤਰ ਨੇ ਸਾਡੇ ਭਰਾਵਾਂ ਨੂੰ ਮਰਵਾਇਆ ਅਸੀਂ ਤੇਰੇ ਪੁੱਤਰ ਨੂੰ ਮਾਰ ਦਿੱਤਾ।

ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਦਾ ਝੂਠਾ ਐਨਕਾਊਂਟਰ ਹੋਇਆ ਸੀ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਜੇਕਰ ਤੂੰ ਜ਼ਿਆਦਾ ਬੋਲਿਆ ਤੇਰਾ ਵੀ ਹਸ਼ਰ ਮਾੜਾ ਹੋਵੇਗਾ।

ਜਾਣਕਾਰੀ ਮੁਤਾਬਕ ਵਿਦੇਸ਼ ਜਾਣ ਬਾਰੇ ਅਜੇ ਤੱਕ ਉਨ੍ਹਾਂ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਪਿਤਾ ਬਲਕੌਰ ਸਿੰਘ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਕਈ ਦੇਸ਼ਾਂ ’ਚ ਕਾਰੋਬਾਰ ਫ਼ੈਲਿਆ ਹੋਇਆ ਹੈ ਜਿਸ ਨੂੰ ਉਹ 2 ਮਹੀਨੇ ’ਚ ਸਮੇਟ ਲੈਣਗੇ। ਮੰਨਿਆ ਜਾ ਰਿਹਾ ਹੈ ਕਿ ਉਹ ਇਸੇ ਵਜ੍ਹਾ ਤੋਂ ਵਿਦੇਸ਼ ਗਏ ਹਨ। ਜਦੋਂ ਉਨ੍ਹਾਂ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਸ ‘ਤੇ ਉਹ ਕੁਝ ਨਹੀਂ ਕਹਿਣਾ ਚਾਹੁੰਦੇ।

Add a Comment

Your email address will not be published. Required fields are marked *