ਇਮਰਾਨ ਖ਼ਾਨ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ, ਤੁਰੰਤ ਰਿਹਾਅ ਕਰਨ ਦੇ ਦਿੱਤੇ ਹੁਕਮ

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਕੋਰਟ ਨੇ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਨੂੰ ਯੋਗ ਜਾਇਜ਼ ਦੱਸਿਆ ਸੀ। ਦੱਸ ਦੇਈਏ ਕਿ ਇਮਰਾਨ ਖ਼ਾਨ ਨੂੰ ਤੋਸ਼ਖਾਨਾ ਮਾਮਲੇ ‘ਚ ਐੱਨ.ਏ.ਬੀ. ਨੇ ਦੋ ਦਿਨ ਪਹਿਲਾਂ ਗ੍ਰਿਫ਼ਤਾਰ ਕਰ ਲਿਆ ਸੀ।

ਇਸ ਤੋਂ ਪਹਿਲਾਂ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਰਾਕੂ ਨਿਗਰਾਨੀ ਸੰਸਥਾ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰਨ ਦਾ ਹੁਕਮ ਦਿੱਤਾ ਸੀ। ਇਸਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਏਜੰਸੀ ਨੇ ਅਦਾਲਤ ਕੰਪਲੈਕਸ ‘ਚ ਐਂਟਰੀ ਕਰਕੇ ਅਤੇ ਰਜਿਸਟਰਾਰ ਦੀ ਮਨਜ਼ੂਰੀ ਦੇ ਬਿਨਾਂ ਖ਼ਾਨ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਦਾ ਅਪਮਾਨ ਕੀਤਾ ਹੈ। ਮੁੱਖ ਜੱਜ ਉਮਰ ਅਤਾ ਬੰਦਿਆਲ, ਜੱਜ ਮੁਹੰਮਦ ਅਲੀ ਮਜ਼ਹਰ ਅਤੇ ਜੱਜ ਅਤਹਰ ਮਿਨਲਾਹ ਦੀ ਤਿੰਨ ਮੈਂਬਰੀ ਬੈਂਚ ਨੇ ਇਹ ਹੁਕਮ ਜਾਰੀ ਕੀਤਾ।

ਬੈਂਚ ਨੇ ਅਲ-ਕਾਦਿਰ ਟਰੱਸਟ ਮਾਮਲੇ ‘ਚ ਪਾਕਿਸਤਾਨ ਤਹਰੀਕ-ਏ-ਇਨਸਾਫ ਪਾਰਟੀ ਦੇ ਪ੍ਰਧਾਨ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਦੇ ਖਿਲਾਫ ਪਟੀਸ਼ਨ ‘ਤੇ ਸੁਣਵਾਈ ਕੀਤੀ। ਬੈਂਚ ਨੇ ਸੁਣਵਾਈ ਦੌਰਾਨ 70 ਸਾਲਾ ਖ਼ਾਨ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਕੰਪਲੈਕਸ ਤੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਤਰੀਕੇ ‘ਤੇ ਨਾਰਾਜ਼ਗੀ ਜਤਾਈ।

ਡਾਨ ਨਿਊਜ਼ ਦੀ ਖ਼ਬਰ ਮੁਤਾਬਕ, ਮੁੱਖ ਜੱਜ ਨੇ ਸਵਾਲ ਕੀਤਾ ਕਿ ਜੇਕਰ 90 ਲੋਕ ਕੰਪਲੈਕਸ ‘ਚ ਐਂਟਰੀ ਕਰ ਜਾਂਦੇ ਹਨ ਤਾਂ ਅਦਾਲਤ ਦੀ ਕੀ ਮਰਿਆਦਾ ਰਹਿ ਜਾਂਦੀ ਹੈ? ਅਦਾਲਤ ਕੰਪਲੈਕਸ ‘ਚੋਂ ਕਿਸੇ ਵਿਅਕਤੀ ਨੂੰ ਕਿਵੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ? ਉਨ੍ਹਾਂ ਕਿਹਾ ਕਿ ਅਤੀਤ ਵਿਚ ਅਦਾਲਤ ਦੇ ਅੰਦਰ ਭੰਨ-ਤੋੜ ਕਰਨ ਲਈ ਵਕੀਲਾਂ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ। ਜੇਕਰ ਕਿਸੇ ਵਿਅਕਤੀ ਨੇ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਹੈ ਤਾਂ ਉਸਨੂੰ ਗ੍ਰਿਫ਼ਤਾਰ ਕਰਨ ਦਾ ਕੀ ਮਤਲਬ ਹੈ?

ਪਾਕਿ ਸੀ.ਜੇ.ਆਈ. ਨੇ ਕਿਹਾ ਕਿ ਐੱਨ.ਏ.ਬੀ. ਨੇ ਅਦਾਲਤ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਉਸਨੂੰ ਅਦਾਲਤ ਦੇ ਰਜਿਸਟਰਾਰ ਤੋਂ ਮਨਜ਼ੂਰੀ ਲੈਣੀ ਚਾਹੀਦੀ ਸੀ। ਅਦਾਲਤ ਦੇ ਕਰਮਚਾਰੀਆਂ ਦੇ ਨਾਲ ਵੀ ਦੁਰਵਿਵਹਾਰ ਕੀਤਾ ਗਿਆ। ਬੈਂਟ ਨੇ ਐੱਨ.ਏ.ਬੀ. ਨੂੰ ਸ਼ਾਮ ਸਾਢੇ ਚਾਰ ਵਜੇ (ਸਥਾਨ ਸਮੇਂ ਮੁਤਾਬਕ,) ਖ਼ਾਨ ਨੂੰ ਪੇਸ਼ ਕਰਨ ਦਾ ਹੁਕਮ ਦਿੱਤਾ ਸੀ।

Add a Comment

Your email address will not be published. Required fields are marked *