ਜਲੰਧਰ ਜ਼ਿਮਨੀ ਚੋਣ ਸੰਬਧੀ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਘੇਰੀ ‘ਆਪ’

10 ਮਈ ਯਾਨੀ ਕਿ ਬੁੱਧਵਾਰ ਨੂੰ ਜਲੰਧਰ ਵਿਚ ਜ਼ਿਮਨੀ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹੀਆਂ। ਇਸ ਜ਼ਿਮਨੀ ਚੋਣ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਜ਼ਿਮਨੀ ਚੋਣ ਦੌਰਾਨ ਰਾਜ ਸਭਾ ਮੈਂਬਰ ਹਰਭਜਨ ਸਿੰਘ ਵੱਲੋਂ ਵੋਟ ਨਾ ਪਾਉਣ ਨੂੰ ਲੈ ਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਟਵਿੱਟਰ ’ਤੇ ਪੋਸਟ ਸਾਂਝੀ ਕਰਦਿਆਂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦਾ ਜਲੰਧਰ ਜ਼ਿਮਨੀ ਚੋਣ ਵਿਚ ਵੋਟ ਨਾ ਪਾਉਣਾ ਬਹੁਤ ਹੀ ਸ਼ਰਮਨਾਕ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਾਬ੍ਹ ਪੂਰਾ ਦਿਨ ਜਨਤਾ ਨੂੰ ਵੋਟ ਪਾਉਣ ਦੀ ਅਪੀਲ ਕਰਦੇ ਰਹੇ ਪਰ ਉਨ੍ਹਾਂ ਦੇ ਐੱਮ. ਪੀ. ਨੇ ਵੋਟ ਪਾਉਣੀ ਜ਼ਰੂਰੀ ਨਹੀਂ ਸਮਝੀ। ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਵੋਟਿੰਗ ਬੀਤੇ ਦਿਨ ਮੁਕੰਮਲ ਹੋਈ। ਜ਼ਿਮਨੀ ਚੋਣ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਈ. ਵੀ. ਐੱਮ. ਮਸ਼ੀਨਾਂ ’ਚ ਕੈਦ ਹੋ ਗਈ ਹੈ ਅਤੇ 13 ਮਈ ਨੂੰ ਗਿਣਤੀ ਵਾਲੇ ਦਿਨ ਫ਼ੈਸਲਾ ਹੋਵੇਗਾ ਕਿ ਜਲੰਧਰ ਦੀ ਜਨਤਾ ਨੇ ਕਿਸ ਨੇਤਾ ਨੂੰ ਆਪਣਾ ਮੈਂਬਰ ਪਾਰਲੀਮੈਂਟ ਚੁਣਿਆ ਹੈ।

Add a Comment

Your email address will not be published. Required fields are marked *