ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਖ਼ਿਲਾਫ਼ FIR ਦਰਜ

ਸ਼ਾਹਕੋਟ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਮਈ ਨੂੰ ਸ਼ਾਹਕੋਟ ‘ਚ ਵੋਟਿੰਗ ਦੌਰਾਨ ਹੋਏ ਹੰਗਾਮੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੇ ਨਾਲ 12 ਹੋਰ ਲੋਕਾਂ ‘ਤੇ ਵੀ ਸ਼ਾਹਕੋਟ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਜਦੋਂ 10 ਮਈ ਨੂੰ ਵੋਟਾਂ ਪੈ ਰਹੀਆਂ ਸਨ ਤਾਂ ਸ਼ਾਹਕੋਟ ‘ਚ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਸੀ ਕਿ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਵੀਰ ਸਿੰਘ ਟੋਂਗ ਜਲੰਧਰ ‘ਚ ਘੁੰਮ ਰਹੇ ਹਨ।

ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਵੋਟਿੰਗ ਵਾਲੇ ਦਿਨ ਬਾਹਰੀ ਜ਼ਿਲ੍ਹੇ ਦਾ ਆਦਮੀ ਜਲੰਧਰ ‘ਚ ਨਹੀਂ ਆ ਸਕਦਾ। ਇਸ ਤੋਂ ਬਾਅਦ ਟੋਂਗ ਦੀ ਗੱਡੀ ਨੂੰ ਕਾਂਗਰਸੀ ਵਰਕਰਾਂ ਵੱਲੋਂ ਘੇਰਾ ਪਾ ਲਿਆ ਗਿਆ। ਮੌਕੇ ‘ਤੇ ਪੁੱਜੀ ਪੁਲਸ ਹਾਲਾਤ ਦੇਖ ਕੇ ਟੋਂਗ ਨੂੰ ਆਪਣੇ ਨਾਲ ਥਾਣੇ ਲੈ ਗਈ। ਇਸ ਤੋਂ ਬਾਅਦ ਪੁਲਸ ਵਿਧਾਇਕ ਟੋਂਗ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ। ਹੁਣ ਟੋਂਗ ਦਾ ਕਾਫ਼ਲਾ ਰਕੋਣ ਦੇ ਦੋਸ਼ ‘ਚ ਇਸ ਮਾਮਲੇ ‘ਚ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਅਤੇ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

Add a Comment

Your email address will not be published. Required fields are marked *