ਲੋਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹੈ ਫ਼ਿਲਮ ‘ਜੋੜੀ’ ਦਾ ਗੀਤ ‘ਪ੍ਰਾਹੁਣਾ ਬਣ ਕੇ’
![](http://mehakewattan.com/wp-content/uploads/2023/05/2023_5image_12_46_473151098jodi-ll.jpg)
ਚੰਡੀਗੜ੍ਹ – ਪੰਜਾਬੀ ਫ਼ਿਲਮ ‘ਜੋੜੀ’ ਦਾ ਨਵਾਂ ਗੀਤ ‘ਪ੍ਰਾਹੁਣਾ ਬਣ ਕੇ’ ਬੀਤੇ ਦਿਨੀਂ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਯੂਟਿਊਬ ’ਤੇ ਇਸ ਗੀਤ ਨੂੰ ਰਿਧਮ ਬੁਆਏਜ਼ ਦੇ ਚੈਨਲ ਹੇਠ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਖ਼ਬਰ ਲਿਖੇ ਜਾਣ ਤਕ 9 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
‘ਪ੍ਰਾਹੁਣਾ ਬਣ ਕੇ’ ਗੀਤ ਨੂੰ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਨੇ ਆਵਾਜ਼ ਦਿੱਤੀ ਹੈ, ਜੋ ਫ਼ਿਲਮ ’ਚ ਮੁੱਖ ਭੂਮਿਕਾ ਵੀ ਨਿਭਾਅ ਰਹੇ ਹਨ। ਨਾਲ ਹੀ ਗੀਤ ’ਚ ਦਿਲਜੀਤ ਦੋਸਾਂਝ ਨਾਲ ਦ੍ਰਿਸ਼ਟੀ ਗਰੇਵਾਲ ਨਜ਼ਰ ਆ ਰਹੀ ਹੈ। ‘ਪ੍ਰਾਹੁਣਾ ਬਣ ਕੇ’ ਗੀਤ ਨੂੰ ਸੰਗੀਤ ਟਰੂ ਸਕੂਲ ਨੇ ਦਿੱਤਾ ਹੈ, ਜਿਸ ਦੇ ਬੋਲ ਰਾਜ ਰਣਜੋਧ ਵਲੋਂ ਲਿਖੇ ਗਏ ਹਨ।
ਫ਼ਿਲਮ ਦੀ ਗੱਲ ਕਰੀਏ ਤਾਂ ਇਸ ’ਚ ਦਿਲਜੀਤ ਤੇ ਨਿਮਰਤ ਤੋਂ ਇਲਾਵਾ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਅੰਬਰਦੀਪ ਸਿੰਘ ਨੇ ਕੀਤਾ ਹੈ। ਫ਼ਿਲਮ ਦਲਜੀਤ ਥਿੰਦ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤੀ ਗਈ ਹੈ।
![](http://mehakewattan.com/wp-content/uploads/2023/07/ALL-ADDS-2023_page-0001-1638x2048-1.jpg)