ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਦੀ ਇਤਿਹਾਸਕ ਜਿੱਤ, 58,691 ਵੋਟਾਂ ਨਾਲ ਜਿੱਤੇ ਸੁਸ਼ੀਲ ਰਿੰਕੂ

ਜਲੰਧਰ ‘ਚ ਕਾਂਗਰਸ ਦੇ ਗੜ੍ਹ ਤੋਂ ‘ਆਪ’ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ।  ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ ਹੈ। ਇਸਦੇ ਨਾਲ ਹੀ ਕਾਂਗਰਸ ਦੀ ਕਰਮਜੀਤ ਕੌਰ ਦੂਜੇ ਨੰਬਰ ’ਤੇ ਰਹੀ। ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਸੁਖਵਿੰਦਰ ਸੁੱਖੀ ਤੀਜੇ ਨੰਬਰ ’ਤੇ ਰਹੇ। ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਚੌਥੇ ਸਥਾਨ ‘ਤੇ ਰਹੇ।

ਅਰਵਿੰਦ ਕੇਜਰੀਵਾਲ ਨੇ ਜਲੰਧਰ ਵਾਸੀਆਂ ਨੂੰ ਦਿੱਤੀ ਵਧਾਈ

ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਲੰਧਰ ਉਪ ਚੋਣ ਵਿੱਚ ਮਿਲੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਜਲੰਧਰ ਦੀ ‘ਆਪ’ ਦੀ ਜਿੱਤ ਨੇ ਦੱਸ ਦਿੱਤਾ ਹੈ ਕਿ ਪਾਰਟੀ ਦੇ  ਕੰਮਾਂ ਤੋਂ ਸੰਤੁਸ਼ਟ ਅਤੇ ਖੁਸ਼ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਸਿਰਫ ਕੰਮ ਦੀ ਰਾਜਨੀਤੀ ਕਰਦੇ ਹਾਂ।  ਇਸਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਸਾਡੇ ਕੰਮਾਂ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਗੰਦੀ ਰਾਜਨੀਤੀ ਕੀਤੀ ਪਰ ‘ਆਪ’ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ।

Add a Comment

Your email address will not be published. Required fields are marked *