ਬਾਲੀਵੁੱਡ ਸਟਾਰ ਸਲਮਾਨ ਖ਼ਾਨ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ

ਕੋਲਕਾਤਾ- ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਇੱਥੇ ਕਾਲੀਘਾਟ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਸਲਮਾਨ ਖਾਨ ਸ਼ਾਮ ਕਰੀਬ 4.25 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚੇ। ਇਸ ਦੌਰਾਨ ਸੁਪਰਸਟਾਰ ਦੀ ਇਕ ਝਲਕ ਦੇਖਣ ਲਈ ਵੱਡੀ ਗਿਣਤੀ ’ਚ ਪ੍ਰਸ਼ੰਸਕ ਸੜਕਾਂ ’ਤੇ ਇਕੱਠੇ ਹੋ ਗਏ। ਸਲਮਾਮ ਖ਼ਾਨ ਦੇਰ ਸ਼ਾਮ ਨੂੰ ਆਯੋਜਿਤ ਹੋਣ ਵਾਲੇ ਈਸਟ ਬੰਗਾਲ ਫੁੱਟਬਾਲ ਕਲੱਬ ਦੇ ਸ਼ਤਾਬਦੀ ਸਮਾਰੋਹ ’ਚ ਹਿੱਸਾ ਲੈਣ ਲਈ ਸ਼ਹਿਰ ’ਚ ਆਏ ਸਨ। ਅਧਿਕਾਰੀਆਂ ਨੇ ਕਿਹਾ ਕਿ ਸਲਮਾਨ ਨੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਕਰੀਬ 30 ਮਿੰਟ ਬਿਤਾਏ। ਅਧਿਕਾਰੀਆਂ ਮੁਤਾਬਕ ਜਿਸ ਹੋਟਲ ’ਚ ਸਲਮਾਨ ਠਹਿਰੇ ਸਨ, ਉੱਥੇ ਸੁਰੱਖਿਆ ਸਖ਼ਤ ਸੀ।

Add a Comment

Your email address will not be published. Required fields are marked *