ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਮਾਨਸਾ ਦੇ ਐੱਸ. ਐੱਸ. ਪੀ. ਦਾ ਵੱਡਾ ਬਿਆਨ

ਮਾਨਸਾ : ਬਹੁ-ਚਰਚਿਤ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਬੇਸ਼ੱਕ ਕੁਝ ਵਿਅਕਤੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਨਵੇਂ ਵਿਅਕਤੀਆਂ ਦਾ ਨਾਂ ਸਾਹਮਣੇ ਆ ਰਿਹਾ ਹੈ ਪਰ ਜ਼ਿਲ੍ਹਾ ਪੁਲਸ ਮੁਖੀ ਗੌਰਵ ਤੂਰਾ ਵੱਲੋਂ ਇਸ ਸਬੰਧੀ ਸ਼ੋਸ਼ਲ ਮੀਡੀਆ ਤੇ ਹੋਰ ਥਾਵਾਂ ’ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਪੁਲਸ ਮੁਖੀ ਦਾ ਦਾਅਵਾ ਹੈ ਕਿ ਸਿੱਧੂ ਮੂਸੇਵਾਲਾ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮਾਨਸਾ ਤੇ ਪੰਜਾਬ ਭਰ ਦੀ ਪੁਲਸ ਦਿਨ-ਰਾਤ ਲੱਗੀ ਹੋਈ ਹੈ। ਐੱਸ. ਐੱਸ. ਪੀ. ਤੂਰਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਬਣਾਈ ਗਈ ‘ਸਿੱਟ’ ਵਿਚ ਕੁਝ ਅਫਸਰਾਂ ਜਿਸ ਵਿਚ ਏ. ਡੀ.ਜੀ.ਪੀ. ਪ੍ਰਮੋਦ ਬਾਨ, ਆਈ.ਜੀ. ਜਸਕਰਨ ਸਿੰਘ, ਏ. ਆਈ. ਜੀ. ਗੁਰਮੀਤ ਸਿੰਘ ਚੌਹਾਨ ਨੂੰ ਬਾਏ ਨੇਮ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਉਹ ਅਤੇ ਮਾਨਸਾ ਦੇ ਹੋਰ ਅਧਿਕਾਰੀ ਬਤੌਰ ਪੁਲਸ ਅਹੁਦੇ ਵਜੋਂ ‘ਸਿੱਟ’ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੋ ਥਾਣਾ ਸਿਟੀ-1 ਮਾਨਸਾ ਦੇ ਮੁਖੀ ਦੀ ਬਦਲੀ ਨੂੰ ਲੈ ਕੇ ਮੂਸੇਵਾਲਾ ਕਤਲ ਕਾਂਡ ਜਾਂਚ ਅਫਸਰ ਬਦਲਣ ਦੀ ਅਫਵਾਹ ਫੈਲੀ ਹੈ, ਉਸ ਨਾਲ ਇਸ ਦਾ ਕੋਈ ਲੈਣਾ ਦੇਣਾ ਨਹੀਂ ਹੈ। ਉਹ ਇਕ ਰੂਟੀਨ ਦੀ ਬਦਲੀ ਹੈ। ਥਾਣਾ ਸਿਟੀ-1 ਦਾ ਜੋ ਵੀ ਇੰਚਾਰਜ ਹੋਵੇਗਾ, ਉਹ ਇਸ ‘ਸਿੱਟ’ ਵਿਚ ਸ਼ਾਮਲ ਹੈ। ਇਸ ਕਰ ਕੇ ਜਾਂਚ ਅਧਿਕਾਰੀ ਬਦਲਣ ਦੀਆਂ ਗੱਲਾਂ ਉਸਾਰੀਆਂ ਨਾ ਜਾਣ।

PunjabKesari

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਇਸ ਕਤਲ ਕਾਂਡ ਦੇ ਸਬੰਧ ਵਿਚ ਦਿੱਲੀ ਪੁਲਸ ਵੱਲੋਂ ਫੜੇ ਗਏ ਕੁਝ ਵਿਅਕਤੀਆਂ ਦੇ ਆਧਾਰ ’ਤੇ ਕਤਲ ਵਾਲੇ ਦਿਨ ਕੁਝ ਵਿਅਕਤੀ ਪਿੰਡ ਖਿਆਲਾ ਵਿਖੇ ਰੁਕੇ ਹੋਣ ਦੀ ਗੱਲ ਕਹੀ ਗਈ ਅਤੇ ਕਿਹਾ ਗਿਆ ਕਿ ਇਸ ਵਿਚ ਮਾਨਸਾ ਪੁਲਸ ਦੀ ਲਾਪ੍ਰਵਾਹੀ ਸਾਹਮਣੇ ਆਈ ਹੈ। ਗੌਰਵ ਤੂਰਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਇਕ ਅੰਨ੍ਹਾ ਕਤਲ ਕੇਸ ਸੀ । ਕਾਤਲ ਕਿਤੇ ਵੀ ਲੁਕੇ ਹੋ ਸਕਦੇ ਸਨ , ਜਦ ਉਨ੍ਹਾਂ ਦੀ ਪਛਾਣ ਹੀ ਨਹੀਂ ਸੀ। ਇਸ ਲਈ ਇਹ ਗੱਲਾਂ ਨਿਰ ਆਧਾਰ ਹਨ । ਉਨ੍ਹਾਂ ਕਿਹਾ ਕਿ ਕਾਤਲਾਂ ਦੀ ਪਛਾਣ ਇਸ ਕਤਲ ਕਾਂਡ ਦੀ ਡੂੰਘੀ ਜਾਂਚ ਤੋਂ ਬਾਅਦ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਬਾਕੀ ਦੋਸ਼ੀ ਵੀ ਪੁਲਸ ਦੀ ਗ੍ਰਿਫਤਾਰ ਵਿਚ ਹੋਣਗੇ ਅਤੇ ਜੋ ਵਿਦੇਸ਼ਾਂ ਵਿਚ ਬੈਠੇ ਹਨ, ਉਨ੍ਹਾਂ ਨੂੰ ਫੜ ਕੇ ਲਿਆਉਣ ਲਈ ਵੀ ਪੁਲਸ ਕਾਰਵਾਈ ਜਾਰੀ ਹੈ।

ਜ਼ਿਲ੍ਹਾ ਪੁਲਸ ਮੁਖੀ ਗੌਰਵ ਤੂਰਾ ਨੇ ਦੱਸਿਆ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮਿਲੀ ਧਮਕੀ ਸਬੰਧੀ ਪੁਲਸ ਵੱਲੋਂ ਇਸ ਈਮੇਲ ਨੂੰ ਗੂਗਲ ਰਾਹੀਂ ਪੜਤਾਲਿਆ ਜਾ ਰਿਹਾ ਹੈ ਅਤੇ ਪੁਲਸ ਨੂੰ ਆਸ ਹੈ ਕਿ ਇਸ ਧਮਕੀ ਦੇ ਅਸਲੀ ਨਕਲੀ ਹੋਣ ਦਾ ਮਾਮਲਾ ਸਾਫ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸੁਰੱਖਿਆ ਪਹਿਲੇ ਦਿਨ ਤੋਂ ਹੀ ਵਧਾਈ ਹੋਈ ਹੈ।

ਉਧਰ ਪਤਾ ਲੱਗਾ ਹੈ ਕਿ ਕਾਰੋਬਾਰ ਨੂੰ ਲੈ ਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਵਿਦੇਸ਼ ਚਲੇ ਗਏ ਹਨ। ਉਹ ਅੱਜ ਸਵੇਰੇ ਘਰੋਂ ਗਏ ਹਨ ਅਤੇ ਉਨ੍ਹਾਂ ਦੀ ਵਾਪਸੀ ਬਾਰੇ ਕੋਈ ਜਾਣਕਾਰੀ ਨਹੀਂ ਹੈ । ਉਂਝ ਉਨ੍ਹਾਂ ਦੇ ਵਿਦੇਸ਼ੀ ਦੌਰੇ ਬਾਰੇ ਪੁਸ਼ਟੀ ਉਨ੍ਹਾਂ ਦੇ ਸਕੇ ਭਰਾ ਚਮਕੌਰ ਸਿੰਘ ਸਿੱਧੂ ਵੱਲੋਂ ਕੀਤੀ ਗਈ ਹੈ, ਜੋ ਪੰਜਾਬੀ ਗਾਇਕ ਦੇ ਤਾਇਆ ਹਨ। ਉਨ੍ਹਾਂ ਕਿਹਾ ਕਿ ਦੋਵੇਂ ਛੇਤੀ ਵਾਪਸ ਆਉਣਗੇ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕੁੱਝ ਦਿਨ ਪਹਿਲਾਂ ਦੱਸਿਆ ਸੀ ਕਿ ਪੰਜਾਬੀ ਗਾਇਕ ਦੇ ਵਿਦੇਸ਼ ਵਿਚਲੇ ਕਾਰੋਬਾਰ ਨੂੰ ਵੇਖਣ ਲਈ ਉਨ੍ਹਾਂ ਨੂੰ ਵਿਦੇਸ਼ ਯਾਤਰਾ ਕਰਨੀ ਪੈ ਸਕਦੀ ਹੈ।

Add a Comment

Your email address will not be published. Required fields are marked *