ਅਡਾਨੀ ਮਾਮਲਾ: SC ਨੇ ਜਾਂਚ ਪੂਰੀ ਕਰਨ ਲਈ ਸੇਬੀ ਨੂੰ 14 ਅਗਸਤ ਤੱਕ ਦਿੱਤਾ ਸਮਾਂ

ਸੁਪਰੀਮ ਕੋਰਟ ਨੇ ਮਾਰਕੀਟ ਰੈਗੂਲੇਟਰੀ ਸੇਬੀ ਨੂੰ ਗੌਤਮ ਅਡਾਨੀ ਦੀ ਅਗਵਾਈ ਵਾਲੇ ਸਮੂਹ ਵੱਲੋਂ ਸ਼ੇਅਰਾਂ ਦੀਆਂ ਕੀਮਤਾਂ ‘ਚ ਹੇਰਾਫੇਰੀ ਦੇ ਦੋਸ਼ਾਂ ਦੀ ਜਾਂਚ ਪੂਰੀ ਕਰਨ ਲਈ 14 ਅਗਸਤ ਤੱਕ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੇਬੀ ਨੂੰ ਅਡਾਨੀ ਗਰੁੱਪ ਵੱਲੋਂ ਸ਼ੇਅਰਾਂ ਦੀਆਂ ਕੀਮਤਾਂ ਵਿੱਚ ਹੇਰਾਫੇਰੀ ਦੇ ਦੋਸ਼ਾਂ ਦੀ ਜਾਂਚ ਬਾਰੇ ਅੱਪਡੇਟ ਸਟੇਟਸ ਰਿਪੋਰਟ ਦਾਇਰ ਕਰਨ ਦਾ ਵੀ ਹੁਕਮ ਦਿੱਤਾ ਹੈ।

ਇਸ ਤੋਂ ਇਲਾਵਾ ਅਡਾਨੀ ਮਾਮਲੇ ਵਿੱਚ ਜਸਟਿਸ ਏਐੱਮ ਸਪਰੇਅ ਕਮੇਟੀ ਦੀ ਰਿਪੋਰਟ ਸਾਰੀਆਂ ਧਿਰਾਂ ਨਾਲ ਸਾਂਝੀ ਕਰਨ ਦੇ ਹੁਕਮ ਦਿੱਤੇ ਹਨ। ਅਡਾਨੀ-ਹਿੰਦੇਨਬਰਗ ਵਿਵਾਦ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਜੁਲਾਈ ਨੂੰ ਹੋਵੇਗੀ। ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਸੋਮਵਾਰ ਨੂੰ ਹਿੰਡਨਬਰਗ ਰਿਸਰਚ ਰਿਪੋਰਟ ਦੀ ਜਾਂਚ ਨੂੰ ਪੂਰਾ ਕਰਨ ਲਈ ਛੇ ਮਹੀਨੇ ਦਾ ਸਮਾਂ ਵਧਾਉਣ ਦੀ ਮੰਗ ਕਰਨ ਵਾਲੀ ਸੇਬੀ ਦੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ। ਮਾਰਕੀਟ ਰੈਗੂਲੇਟਰ ਸੇਬੀ ਦੀ ਪਟੀਸ਼ਨ ਅਤੇ ਹੋਰ ਜਨਹਿੱਤ ਪਟੀਸ਼ਨਾਂ ‘ਤੇ ਸਮੇਂ ਦੀ ਘਾਟ ਕਾਰਨ 16 ਮਈ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਨਹੀਂ ਹੋ ਸਕੀ।

ਦੱਸ ਦੇਈਏ ਕਿ ਸੇਬੀ ਨੇ ਸੁਪਰੀਮ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕਰਕੇ ਅਡਾਨੀ ਸਮੂਹ ਦੀ ਜਾਂਚ ਪੂਰੀ ਕਰਨ ਲਈ 6 ਮਹੀਨੇ ਦਾ ਵਾਧੂ ਸਮਾਂ ਮੰਗਿਆ ਸੀ। ਹਾਲਾਂਕਿ ਅਦਾਲਤ ਨੇ ਜਾਂਚ ਪੂਰੀ ਕਰਨ ਲਈ 14 ਅਗਸਤ ਤੱਕ ਦਾ ਸਮਾਂ ਦਿੱਤਾ ਹੈ।

Add a Comment

Your email address will not be published. Required fields are marked *