ਸਿੰਚਾਈ ਘਪਲੇ ਦੀ ਜਾਂਚ CBI ਤੋਂ ਕਰਵਾਉਣ ਦੀ ਮੰਗ ‘ਤੇ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ

ਚੰਡੀਗੜ੍ਹ : ਸਿੰਚਾਈ ਘਪਲੇ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੀਬੀਆਈ ਜਾਂਚ ਲਈ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ, ਹਰਮੀਤ ਸਿੰਘ ਵੱਲੋਂ ਇਹ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਅਕਾਲੀ ਦਲ ਦੇ 2 ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਖ਼ਿਲਾਫ਼ ਲੁਕ ਆਊਟ ਨੋਟਿਸ ਜਾਰੀ ਕੀਤਾ ਸੀ। ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੀ ਡਵੀਜ਼ਨ ਬੈਂਚ ਨੇ ਹਰਮੀਤ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ ਹਨ।

ਪਟੀਸ਼ਨਰ ਅਨੁਸਾਰ ਇਸ ਮਾਮਲੇ ਵਿੱਚ ਹਾਈ ਕੋਰਟ ਦੇ 14 ਜੁਲਾਈ 2021 ਤੇ 8 ਨਵੰਬਰ 2021 ਦੇ ਹੁਕਮਾਂ ਤਹਿਤ ਕਾਰਵਾਈ ਦੇ ਹੁਕਮ ਦਿੱਤੇ ਗਏ ਸਨ। ਇਸ ਮਾਮਲੇ ਵਿੱਚ 2 ਸਾਬਕਾ ਮੰਤਰੀਆਂ ਸਮੇਤ 3 ਆਈਏਐੱਸ ਅਧਿਕਾਰੀ ਅਤੇ 2 ਹੋਰ ਮੁਲਜ਼ਮ ਹਨ। ਪਟੀਸ਼ਨਰ ਨੇ 17 ਅਗਸਤ 2017 ਨੂੰ ਆਈ.ਪੀ.ਸੀ. ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਪੁਲਸ ਸਟੇਸ਼ਨ ਵਿਜੀਲੈਂਸ ਬਿਊਰੋ ਮੋਹਾਲੀ ਵਿਖੇ ਦਰਜ ਐੱਫ.ਆਈ.ਆਰ. ਨੰਬਰ 10 ਦੀ ਜਾਂਚ ਸੀਬੀਆਈ ਨੂੰ ਸੌਂਪਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।

Add a Comment

Your email address will not be published. Required fields are marked *