ਨਵਜੋਤ ਸਿੱਧੂ ਦੀ ਸੁਰੱਖਿਆ ਸਬੰਧੀ ਸੀਲਬੰਦ ਰਿਪੋਰਟ ਹਾਈ ਕੋਰਟ ’ਚ ਦਾਖ਼ਲ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਸਕਿਓਰਿਟੀ ਘਟਾਉਣ ਦੇ ਮਾਮਲੇ ਵਿਚ ਹਾਈਕੋਰਟ ਦੇ ਹੁਕਮਾਂ ’ਤੇ ਖੁਫ਼ੀਆ ਏਜੰਸੀਆਂ ਦੀ ਰਿਪੋਰਟ ਸਰਕਾਰ ਵੱਲੋਂ ਸੀਲਬੰਦ ਲਿਫਾਫੇ ਵਿਚ ਹਾਈ ਕੋਰਟ ਵਿਚ ਦਾਖ਼ਲ ਕਰ ਦਿੱਤੀ ਗਈ ਹੈ। ਹਾਈ ਕੋਰਟ ਨੇ ਸੀਲਬੰਦ ਰਿਪੋਰਟ ਪੜ੍ਹਨ ਤੋਂ ਬਾਅਦ ਫ਼ੈਸਲਾ ਸੁਣਾਉਣ ਨੂੰ ਕਿਹਾ ਹੈ, ਇਸ ਦੇ ਲਈ ਸੋਮਵਾਰ ਦਾ ਸਮਾਂ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਹੋਈ ਸੁਣਵਾਈ ’ਤੇ ਸਰਕਾਰ ਨੇ ਸਟੇਟਸ ਰਿਪੋਰਟ ਕੋਰਟ ਨੂੰ ਸੌਂਪਦਿਆਂ ਕੇਂਦਰੀ ਏਜੰਸੀਆਂ ਦੀ ਰਿਪੋਰਟ ਆਉਣ ਤਕ ਦਾ ਸਮਾਂ ਮੰਗਿਆ ਸੀ, ਜਿਸ ’ਤੇ ਕੋਰਟ ਨੇ ਸਰਕਾਰ ਨੂੰ 18 ਮਈ ਤਕ ਦਾ ਸਮਾਂ ਦਿੱਤਾ ਸੀ। ਸਿੱਧੂ ਕੋਲ ਪਹਿਲਾਂ 25 ਕਮਾਂਡੋਜ਼ ਦਾ ਸੁਰੱਖਿਆ ਘੇਰਾ ਸੀ, ਜੋ ਘਟਾ ਕੇ 13 ਕਰ ਦਿੱਤਾ ਗਿਆ ਹੈ।

Add a Comment

Your email address will not be published. Required fields are marked *