ਪ੍ਰਧਾਨ ਮੰਤਰੀ ਮੋਦੀ ਪਹੁੰਚੇ ਜਾਪਾਨ, ਹੀਰੋਸ਼ਿਮਾ ‘ਚ PM ਫੁਮੀਓ ਕਿਸ਼ਿਦਾ ਨਾਲ ਕੀਤੀ ਮੁਲਾਕਾਤ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ। ਦੋਹਾਂ ਆਗੂਆਂ ਵੱਲੋਂ ਵਪਾਰ, ਅਰਥਵਿਵਸਥਾ ਤੇ ਸੱਭਿਆਚਾਰ ਸਮੇਤ ਵੱਖ-ਵੱਖ ਖੇਤਰਾਂ ਵਿਚ ਭਾਰਤ ਤੇ ਜਾਪਾਨ ਦੀ ਦੋਸਤੀ ਨੂੰ ਹੋਰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਨੂੰ ਜੀ-7 ਦੀ ਸਫ਼ਲਤਾਪੂਰਵਕ ਪ੍ਰਧਾਨਗੀ ਲਈ ਮੁਬਾਰਕਾਂ ਦਿੱਤੀਆਂ। ਉਨ੍ਹਾਂ ਨੇ ਇਸ ਲਈ ਭਾਰਤ ਨੂੰ ਸੱਦਾ ਦੇਣ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਕਿਸ਼ਿਦਾ ਨੂੰ ਕਿਹਾ ਕਿ ਉਨ੍ਹਾਂ ਦੀ ਭਾਰਤ ਫੇਰੀ ਯਾਦਗਾਰੀ ਸੀ। ਪੀ.ਐੱਮ. ਮੋਦੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਆਨੰਦਦਾਇਕ ਪਲ ਹੈ ਕਿ ਮੇਰੇ ਵੱਲੋਂ ਦਿੱਤਾ ਗਿਆ ਬੋਧੀ ਰੁੱਖ ਕਿਸ਼ਿਦਾ ਵੱਲੋਂ ਹਿਰੋਸ਼ਿਮਾ ਵਿਚ ਉਗਾਇਆ ਜਾ ਰਿਹਾ ਹੈ। ਉਨ੍ਹਾਂ ਆਸ ਜਤਾਈ ਕਿ ਇਸ ਰੁੱਖ ਦੇ ਵਧਣ ਨਾਲ ਭਾਰਤ-ਜਪਾਨ ਦੇ ਰਿਸ਼ਤੇ ਵੀ ਮਜ਼ਬੂਤ ਹੋਣਗੇ। ਇਸ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਾਪਾਨ ਵਿਚ ਮਹਾਤਮਾ ਗਾਂਧੀ ਦੀ ਪ੍ਰਤਿਮਾ ਦੀ ਘੁੰਡ ਚੁਕਾਈ ਵੀ ਕੀਤੀ ਗਈ। 

Add a Comment

Your email address will not be published. Required fields are marked *