ਚੰਡੀਗੜ੍ਹ ‘ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ

ਚੰਡੀਗੜ੍ਹ: ਅੱਜ ਇਕ ਤੇਜ਼ ਰਫ਼ਤਾਰ ਕਾਰ ਨੇ ਇਕ ਬਾਈਕ ਸਵਾਰ ਸਮੇਤ ਫੁੱਟਪਾਥ ‘ਤੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 2 ਔਰਤਾਂ ਤੇ 1 ਪੁਰਸ ਦੀ ਮੌਤ ਹੋ ਗਈ ਤੇ 4 ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਸਾਰੰਗਰਪੁਰ ਵਿਚ ਇਕ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ ਤੇ ਉਸ ਤੋਂ ਬਾਅਦ ਬੇਕਾਬੂ ਹੋ ਕੇ ਫੁੱਟਪਾਥ ‘ਤੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ ਤੇ 4 ਲੋਕਾਂ ਨੂੰ ਸੱਟਾਂ ਲੱਗੀਆਂ ਜਿਨ੍ਹਾਂ ਦਾ ਇਲਾਜ ਜਾਰੀ ਹੈ। 

ਘਟਨਾ ਸਬੰਧੀ ਸਾਰੰਗਰਪੁਰ ਦੇ ਥਾਣਾ ਮੁਖੀ ਰੋਹਿਤ ਕੁਮਾਰ ਨੇ ਦੱਸਿਆ ਕਿ ਉਕਤ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਜਾਰੀ ਹੈ।ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। 

Add a Comment

Your email address will not be published. Required fields are marked *